Delhi corona crisis: ਦੇਸ਼ ਦੀ ਰਾਜਧਾਨੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2790 ਨਵੇਂ ਕੇਸ ਸਾਹਮਣੇ ਆਏ ਹਨ । ਨਾਲ ਹੀ 9 ਲੋਕਾਂ ਦੀ ਮੌਤ ਹੋ ਗਈ । ਅਪ੍ਰੈਲ ਦੇ ਮਹੀਨੇ ਵਿੱਚ ਪਿਛਲੇ ਸਾਲ ਦਸੰਬਰ ਵਰਗੇ ਹਾਲਾਤ ਦਿਖਾਈ ਦੇ ਰਹੇ ਹਨ। ਜਿਸ ਤੋਂ ਬਾਅਦ ਦਿੱਲੀ ਵਿੱਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਪਾਰ ਪਹੁੰਚ ਗਈ ਹੈ। ਵੀਰਵਾਰ ਨੂੰ 8 ਦਸੰਬਰ 2020 ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ। 8 ਦਸੰਬਰ ਨੂੰ 3188 ਨਵੇਂ ਕੇਸ ਸਾਹਮਣੇ ਆਏ ਸਨ । ਦਿੱਲੀ ਵਿੱਚ ਸੰਕ੍ਰਮਣ ਦੀ ਦਰ 3.57 ਪ੍ਰਤੀਸ਼ਤ ਹੋ ਗਈ ਹੈ, ਜੋ ਕਿ 8 ਦਸੰਬਰ ਤੋਂ ਬਾਅਦ ਸਭ ਤੋਂ ਵੱਧ ਹੈ। 8 ਦਸੰਬਰ ਨੂੰ ਇਹ ਦਰ 3.73 ਪ੍ਰਤੀਸ਼ਤ ਸੀ।
ਪਿਛਲੇ 24 ਘੰਟਿਆਂ ਵਿੱਚ 9 ਮੌਤਾਂ ਨਾਲ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 11,036 ਸੀ। ਉੱਥੇ ਹੀ ਕੋਰੋਨਾ ਦੇ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ 10,498 ਸੀ। ਇਹ 18 ਦਸੰਬਰ 2020 ਤੋਂ ਬਾਅਦ ਦੀ ਸਭ ਤੋਂ ਵੱਡੀ ਗਿਣਤੀ ਹੈ। 18 ਦਸੰਬਰ ਨੂੰ 11,419 ਕਿਰਿਆਸ਼ੀਲ ਮਰੀਜ਼ ਸਨ। ਦਿੱਲੀ ਵਿੱਚ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਲੋਕਾਂ ਦੀ ਗਿਣਤੀ ਸਾਢੇ ਪੰਜ ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਵੇਲੇ ਹੋਮ ਆਈਸੋਲੇਸ਼ਨ 5698 ਲੋਕ ਹਨ। 19 ਦਸੰਬਰ 2020 ਨੂੰ ਹੋਮ ਆਈਸੋਲੇਸ਼ਨ ਵਿੱਚ 5943 ਮਰੀਜ਼ ਸਨ।
ਜ਼ਿਕਰਯੋਗ ਹੈ ਕਿ ਰਾਜਧਾਨੀ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਦਰ 1.57 ਪ੍ਰਤੀਸ਼ਤ ਹੈ। 20 ਦਸੰਬਰ ਨੂੰ ਸਰਗਰਮ ਮਰੀਜ਼ਾਂ ਦੀ ਦਰ 1.64 ਪ੍ਰਤੀਸ਼ਤ ਸੀ। ਉੱਥੇ ਹੀ ਹੁਣ ਰਿਕਵਰੀ ਰੇਟ ਘੱਟ ਕੇ 96.76 ਪ੍ਰਤੀਸ਼ਤ ਹੋ ਗਿਆ ਹੈ। ਕੁਲ ਕੋਰੋਨਾ ਕੇਸਾਂ ਦਾ ਅੰਕੜਾ 6,65,220 ਹੋ ਗਿਆ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਵਿੱਚ 1121 ਮਰੀਜ਼ ਠੀਕ ਵੀ ਹੋਏ ਹਨ । ਜਿਸ ਤੋਂ ਬਾਅਦ ਠੀਕ ਹੋਏ ਮਰੀਜ਼ਾਂ ਦੀ ਕੁੱਲ ਸੰਖਿਆ 6,43,686 ਤੱਕ ਪਹੁੰਚ ਗਈ ਹੈ।
ਦੱਸ ਦੇਈਏ ਕਿ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 78,073 ਕੋਰੋਨਾ ਟੈਸਟ ਹੋਏ ਹਨ। ਇਸ ਤਰ੍ਹਾਂ ਟੈਸਟਾਂ ਦੀ ਕੁੱਲ ਗਿਣਤੀ 1,46,53,735 ਤੱਕ ਪਹੁੰਚ ਗਈ ਹੈ। ਜਿਸ ਵਿੱਚ RT-PCR ਟੈਸਟ 47,026 ਅਤੇ ਐਂਟੀਜੇਨ ਟੈਸਟ 31,047 ਹੋਏ ਹਨ। ਦਿੱਲੀ ਵਿੱਚ ਕੋਰੋਨਾ ਕਾਰਨ ਮੌਤ ਦਰ 1.66 ਪ੍ਰਤੀਸ਼ਤ ਹੈ ਅਤੇ ਹਾਟ ਸਪਾਟ ਦੀ ਗਿਣਤੀ 2183 ਤੱਕ ਪਹੁੰਚ ਗਈ ਹੈ। ਇਸਦੇ ਮੱਦੇਨਜ਼ਰ ਸੀਐਮ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਯਾਨੀ ਕਿ ਅੱਜ ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਸਬੰਧ ਵਿੱਚ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਹ ਬੈਠਕ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ, ਜਿਸ ਵਿੱਚ ਸਿਹਤ ਵਿਭਾਗ ਦੇ ਮੰਤਰੀ ਸਤੇਂਦਰ ਜੈਨ ਦੇ ਨਾਲ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀ ਮੌਜੂਦ ਰਹਿਣਗੇ।
ਇਹ ਵੀ ਦੇਖੋ: Puma, Bata ਦੇ ਦੌਰ ਚ ਖ਼ਤਮ ਹੋ ਰਹੀ ਕਢਾਈ ਵਾਲੀ ਪੰਜਾਬੀ ਜੁੱਤੀ ਜਾਂ ਖੁੱਸੇ ਦੀ ਕਦਰ