ਦਿੱਲੀ ਵਿੱਚ ਕੋਰੋਨਾ ਅਤੇ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਰਾਜਧਾਨੀ ਵਿੱਚ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਵੀ ਕੋਰੋਨਾ ਪੋਜੇਇਵ ਪਾਏ ਗਏ ਹਨ।
ਇਸ ਦੌਰਾਨ ਦਿੱਲੀ ਵਿੱਚ ਵੀਕੈਂਡ ਕਰਫਿਊ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਵੀਕੈਂਡ ਕਰਫਿਊ ਇਸ ਹਫਤੇ ਤੋਂ ਲਾਗੂ ਹੋ ਸਕਦਾ ਹੈ। ਦਿੱਲੀ ਵਿੱਚ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਡੀਡੀਐਮਏ ਦੀ ਇੱਕ ਮੀਟਿੰਗ ਹੋਈ ਹੈ। ਇਸ ਦੌਰਾਨ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ‘ਤੇ ਚਰਚਾ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਲਦੀ ਹੀ ਡੀਡੀਐਮਏ ਵੀ ਇਸ ਸਬੰਧੀ ਹੁਕਮ ਜਾਰੀ ਕਰੇਗਾ। ਕੁੱਝ ਨਵੀਆਂ ਪਾਬੰਦੀਆਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : BJP ਸੰਸਦ ਮੈਂਬਰ ਮਨੋਜ ਤਿਵਾੜੀ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਡੀਡੀਐਮਏ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਜ਼ਰੂਰੀ ਸੇਵਾਵਾਂ ਨਾਲ ਜੁੜੇ ਦਫ਼ਤਰਾਂ ਨੂੰ ਛੱਡ ਕੇ ਬਾਕੀ ਸਾਰੇ ਲੋਕ ਘਰ ਤੋਂ ਹੀ ਕੰਮ ਕਰਨ। ਇਸ ਤੋਂ ਇਲਾਵਾ ਪ੍ਰਾਈਵੇਟ ਅਦਾਰਿਆਂ ਵਿੱਚ 50 ਫੀਸਦੀ ਕੰਮ ਘਰੋਂ ਕਰਨ ਲਈ ਵੀ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: