Delhi Coronavirus Updates: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਦੀ ਰਫਤਾਰ ਵਿੱਚ ਮੁੜ ਵਾਧਾ ਹੋ ਰਿਹਾ ਹੈ। ਜਿਸ ਕਾਰਨ ਇੱਥੇ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 4000 ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆਏ ਹਨ। ਪਿਛਲੇ ਸਾਲ 4 ਦਸੰਬਰ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇੰਨੀ ਜ਼ਿਆਦਾ ਗਿਣਤੀ ਵਿੱਚ ਨਵੇਂ ਮਰੀਜ਼ ਸਾਹਮਣੇ ਆਏ ਹਨ । ਪਿਛਲੇ 24 ਘੰਟਿਆਂ ਵਿੱਚ ਇੱਥੇ 4033 ਨਵੇਂ ਮਰੀਜ਼ ਨਵੇਂ ਮਰੀਜ ਮਿਲੇ ਹਨ, ਜਦੋਂ ਕਿ 4 ਦਸੰਬਰ ਨੂੰ 4067 ਨਵੇਂ ਕੇਸ ਸਾਹਮਣੇ ਆਏ ਸਨ । ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਹੀ ਇੱਥੇ ਪੀੜਤਾਂ ਦੀ ਗਿਣਤੀ 6,76,414 ਹੋ ਗਈ ਹੈ, ਜਦੋਂ ਕਿ ਮ੍ਰਿਤਕਾਂ ਦੀ ਗਿਣਤੀ 11,081 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 21 ਮਰੀਜ਼ਾਂ ਦੀ ਮੌਤ ਹੋ ਗਈ ਹੈ ਜੋ ਕਿ 1 ਜਨਵਰੀ ਤੋਂ ਬਾਅਦ ਪਹਿਲੀ ਵਾਰ ਇੱਕ ਦਿਨ ਵਿੱਚ ਹੋਈਆਂ ਮੌਤਾਂ ਦੀ ਗਿਣਤੀ ਹੈ । ਪਿਛਲੇ 24 ਘੰਟਿਆਂ ਵਿੱਚ ਇੱਥੇ 2677 ਲੋਕ ਠੀਕ ਹੋਏ ਹਨ।
ਇੱਥੇ ਸਰਗਰਮ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ, ਜੋ ਕਿ 15 ਦਸੰਬਰ ਤੋਂ ਬਾਅਦ ਸਭ ਤੋਂ ਵੱਧ ਹੈ । ਸਰਗਰਮ ਮਰੀਜ਼ਾਂ ਦੀ ਪ੍ਰਤੀਸ਼ਤ 2% ਨੂੰ ਪਾਰ ਕਰ ਗਈ ਹੈ, ਜਦੋਂ ਕਿ ਕੋਰੋਨਾ ਨਾਲ ਰਿਕਵਰੀ ਦੀ ਦਰ 96.29% ‘ਤੇ ਆ ਗਈ ਹੈ। ਐਕਟਿਵ ਮਰੀਜ਼ਾਂ ਦੀ ਪ੍ਰਤੀਸ਼ਤਤਾ 2.06% ਹੈ ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.64% ਹੋ ਗਈ ਹੈ। ਰਾਜਧਾਨੀ ਵਿੱਚ ਫਿਲਹਾਲ 13,982 ਐਕਟਿਵ ਮਾਮਲੇ ਹਨ। ਪਿਛਲੇ 24 ਘੰਟਿਆਂ ਦੌਰਾਨ ਇੱਥੇ 86,899 ਟੈਸਟ ਕੀਤੇ ਗਏ ਸਨ ਅਤੇ ਹੁਣ ਤੱਕ ਕੁੱਲ 1,49,07,756 ਟੈਸਟ ਕੀਤੇ ਜਾ ਚੁੱਕੇ ਹਨ।
ਦੱਸ ਦੇਈਏ ਕਿ ਪੂਰੇ ਦੇਸ਼ ਵਿੱਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਐਤਵਾਰ ਨੂੰ ਇੱਕ ਵਾਰ ਫਿਰ ਇਸ ਸਾਲ ਦੇ ਸਭ ਤੋਂ ਨਵੇਂ ਕੇਸ ਸਾਹਮਣੇ ਆਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ 1 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ।
ਇਹ ਵੀ ਦੇਖੋ: ਕੈਪਟਨ ਦੇ ਸ਼ਹਿਰ ਪਟਿਆਲਾ ਜਾ ਕੇ ਨਵਜੋਤ ਸਿੰਘ ਸਿੱਧੂ ਨੇ ਦੇਖੋ ਕੀ ਕਰ ਦਿੱਤਾ ਐਲਾਨ…