Delhi Court Grants Bail: ਇਸ ਸਮੇਂ ਦੀ ਇੱਕ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ, ਜਿੱਥੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਦੀ ਦੂਜੀ FIR ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਅੱਜ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ ।ਜਿਸ ਤੋਂ ਬਾਅਦ ਉਹ ਹੁਣ ਜਲਦ ਹੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਦਰਅਸਲ, ਕ੍ਰਾਈਮ ਬ੍ਰਾਂਚ ਵੱਲੋਂ ਦੀਪ ਨੂੰ ਲਾਲ ਕਿਲ੍ਹੇ ਦੇ ਅੰਦਰ ਤੋੜ-ਫੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਵਿਭਾਗ ਨੇ ਇਸ ਸਬੰਧ ਵਿੱਚ ਅਪਰਾਧ ਸ਼ਾਖਾ ਵਿੱਚ ਕੇਸ ਦਰਜ ਕੀਤਾ ਸੀ । ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹੋਏ ਹੰਗਾਮੇ ਦੇ ਮਾਮਲੇ ਵਿੱਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ । ਸਿੱਧੂ ਨੂੰ ਤੀਹ ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਗਈ ਸੀ ਅਤੇ ਸ਼ਰਤ ਇਹ ਸੀ ਕਿ ਉਹ ਪੁਲਿਸ ਦੇ ਬੁਲਾਵੇ ‘ਤੇ ਪੇਸ਼ ਹੋਏਗਾ, ਆਪਣਾ ਪਾਸਪੋਰਟ ਜਮ੍ਹਾ ਕਰਵਾਏਗਾ, ਆਪਣਾ ਫੋਨ ਨੰਬਰ ਨਹੀਂ ਬਦਲੇਗਾ ਅਤੇ ਕਿਸੇ ਵੀ ਸਬੂਤ ਵਿੱਚ ਛੇੜਛਾੜ ਨਹੀਂ ਕਰੇਗਾ ।