Delhi COVID-19 recovery rate: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ । ਹੁਣ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ 10 ਲੱਖ ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ । ਇਸ ਦੌਰਾਨ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਰਿਕਵਰੀ ਰੇਟ ਲਗਾਤਾਰ ਸੁਧਰ ਰਿਹਾ ਹੈ। ਦਿੱਲੀ ਵਿਚ ਹੁਣ ਕੋਰੋਨਾ ਰਿਕਵਰੀ ਦੀ ਦਰ 83 ਪ੍ਰਤੀਸ਼ਤ ਨੂੰ ਪਾਰ ਕਰ ਗਈ ਹੈ।
ਇੱਕ ਪਾਸੇ ਜਿੱਥੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਨਵੇਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ ਤਾਂ ਉੱਥੇ ਹੀ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ ਵੀ ਲਗਾਤਾਰ ਠੀਕ ਹੋ ਰਹੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1475 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ । ਇਸ ਦੇ ਨਾਲ ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 1,21,582 ਮਾਮਲੇ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਦਿੱਲੀ ਵਿੱਚ ਇੱਕ ਲੱਖ ਤੋਂ ਵੱਧ ਕੋਰੋਨਾ ਮਰੀਜ਼ ਠੀਕ ਹੋ ਗਏ ਹਨ । ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1973 ਦੇ ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਜਿਸ ਤੋਂ ਬਾਅਦ ਦਿੱਲੀ ਵਿੱਚ ਹੁਣ ਤੱਕ ਠੀਕ ਹੋਏ ਲੋਕਾਂ ਦੀ ਗਿਣਤੀ 1,01,274 ਹੋ ਚੁੱਕੀ ਹੈ। ਜਿਸਦੇ ਨਾਲ ਦਿੱਲੀ ਵਿੱਚ ਕੋਰੋਨਾ ਰਿਕਵਰੀ ਦਰ ਦਾ ਰਿਕਾਰਡ 83.29 ਪ੍ਰਤੀਸ਼ਤ ਹੋ ਚੁੱਕਿਆ ਹੈ। ਇਸ ਸਮੇਂ ਦਿੱਲੀ ਵਿੱਚ ਸਰਗਰਮ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 16,711 ਹੈ, ਜਦਕਿ 9136 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ।
ਦੱਸ ਦੇਈਏ ਕਿ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ । ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ 26 ਲੋਕਾਂ ਦੀ ਮੌਤ ਹੋ ਗਈ । ਇਸ ਦੇ ਨਾਲ ਦਿੱਲੀ ਵਿੱਚ ਹੁਣ ਤੱਕ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ 3597 ਰਿਹਾ ਹੈ। ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਮੌਤ ਦਰ 2.95 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੁੱਲ 21,658 ਟੈਸਟ ਹੋਏ ਹਨ । ਇਸਦੇ ਨਾਲ ਹੁਣ ਤੱਕ ਦਿੱਲੀ ਵਿੱਚ ਕੁੱਲ 7,98,783 ਟੈਸਟ ਕੀਤੇ ਜਾ ਚੁੱਕੇ ਹਨ।