ਦੇਸ਼ ਤੇ ਦੁਨੀਆ ਭਰ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੀ ਦਹਿਸ਼ਤ ਵਿਚਾਲੇ ਕੋਰੋਨਾ ਦੇ ਨਵੇਂ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ ਲੱਗਦੀ ਦਿਖਾਈ ਨਹੀਂ ਦੇ ਰਹੀ ਹੈ। ਜਿਸਦੇ ਮੱਦੇਨਜ਼ਰ ਕੋਰੋਨਾ ਕੇਸਾਂ ਦਾ ਗ੍ਰਾਫ ਹਰ ਦਿਨ ਵਧਦਾ ਜਾ ਰਿਹਾ ਹੈ । ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਤਾਰ ਪਾਬੰਦੀਆਂ ਸਖ਼ਤ ਕੀਤੀਆਂ ਜਾ ਰਹੀਆਂ ਹਨ । ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਦਿੱਲੀ ਵਿੱਚ ਸ਼ੁੱਕਰਵਾਰ ਤੋਂ ਵੀਕੈਂਡ ਕਰਫਿਊ ਵੀ ਲੱਗ ਰਿਹਾ ਹੈ, ਜੋ ਕਿ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਲਾਗੂ ਰਹੇਗਾ । ਇਸ ਦੌਰਾਨ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਵੱਲੋਂ ਬਾਜ਼ਾਰਾਂ, ਕੰਪਲੈਕਸਾਂ ਅਤੇ ਮਾਲਾਂ ਦੀਆਂ ਦੁਕਾਨਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਦਿੱਲੀ ਸਰਕਾਰ ਦੇ ਨਵੇਂ ਆਦੇਸ਼ਾਂ ਅਨੁਸਾਰ ਬਾਜ਼ਾਰਾਂ, ਕੰਪਲੈਕਸਾਂ ਅਤੇ ਮਾਲਾਂ ਵਿੱਚ ਜੋ ਗੈਰ-ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਹਨ ਉਹ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਓਡ-ਈਵਨ ਆਧਾਰ ‘ਤੇ ਖੁੱਲ੍ਹਣਗੀਆਂ। ਖੇਤਰ ਵਿੱਚ ਪ੍ਰਤੀ ਦਿਨ ਸਿਰਫ਼ ਇੱਕ ਅਧਿਕਾਰਤ ਹਫ਼ਤਾਵਾਰੀ ਬਾਜ਼ਾਰ ਦੀ ਇਜਾਜ਼ਤ ਹੋਵੇਗੀ। ਸਾਰੇ ਜ਼ਿਲ੍ਹਾ ਮੈਜਿਸਟਰੇਟ, ਨਗਰ ਨਿਗਮ 24 ਘੰਟਿਆਂ ਵਿੱਚ ਆਪਣੇ ਅਧਿਕਾਰ ਖੇਤਰ ਵਿੱਚ ਦੁਕਾਨਾਂ ਦੀ ਗਿਣਤੀ ਦੇਖਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਖੇਤਰ ਵਿੱਚ ਦੁਕਾਨਾਂ ਔਡ-ਈਵਨ ਆਧਾਰ ‘ਤੇ ਹੀ ਖੋਲ੍ਹੀਆਂ ਜਾਣ।
ਇਹ ਵੀ ਪੜ੍ਹੋ: NDP ਆਗੂ ਜਗਮੀਤ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਇਨਫੈਕਸ਼ਨ ਅਤੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਵਧਦਾ ਅੰਕੜਾ ਕਾਫ਼ੀ ਡਰਾ ਰਿਹਾ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਹਰ ਰੋਜ਼ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵੱਧ ਰਹੇ ਹਨ । ਉੱਥੇ ਹੀ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਵਿੱਚ 17 ਹਜ਼ਾਰ ਨਵੇਂ ਮਾਮਲੇ ਆਉਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਸਕਾਰਾਤਮਕਤਾ ਦਰ ਵੀ ਕੱਲ੍ਹ ਨਾਲੋਂ 1-2% ਵੱਧ ਰਹਿਣ ਦੀ ਸੰਭਾਵਨਾ ਵੀ ਹੈ। ਵੀਰਵਾਰ ਨੂੰ ਸਕਾਰਾਤਮਕਤਾ ਦਰ ਲਗਭਗ 15% ਦੇ ਲਗਭਗ ਸੀ। ਵੀਰਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ।
ਵੀਡੀਓ ਲਈ ਕਲਿੱਕ ਕਰੋ -: