Delhi Earthquake: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਆਏ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ । ਸਵੇਰੇ ਤਕਰੀਬਨ 4.05 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਹਾਲਾਂਕਿ ਫਿਲਹਾਲ ਕਿਸੇ ਜਾਨ-ਮਾਲ ਦੇ ਨੁਕਸਾਨ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦਰਅਸਲ, ਦਿੱਲੀ-ਐਨਸੀਆਰ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.7 ਦਰਜ ਕੀਤੀ ਗਈ ਹੈ। ਇਸ ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸੀ । ਭੂਚਾਲ ਤੋਂ ਬਾਅਦ ਬਹੁਤ ਸਾਰੇ ਲੋਕ ਘਰਾਂ ਤੋਂ ਬਾਹਰ ਵੀ ਆ ਗਏ । ਫਿਲਹਾਲ ਭੂਚਾਲ ਕਾਰਨ ਕੋਈ ਵੱਡਾ ਨੁਕਸਾਨ ਹੋਣ ਦਾ ਖੁਲਾਸਾ ਨਹੀਂ ਹੋਇਆ ਹੈ।
ਦੱਸ ਦੇਈਏ ਕਿ ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਕਿਉਂਕਿ ਇਸ ਸਾਲ ਦਿੱਲੀ ਵਿੱਚ ਭੂਚਾਲ ਦੇ ਝਟਕੇ ਕਈ ਵਾਰ ਮਹਿਸੂਸ ਕੀਤੇ ਗਏ ਹਨ । ਮਾਰਚ ਤੋਂ ਬਾਅਦ ਅਤੇ ਤਾਲਾਬੰਦੀ ਦੌਰਾਨ ਦਿੱਲੀ ਵਿੱਚ ਭੂਚਾਲ ਦੇ 10 ਤੋਂ ਵਧੇਰੇ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦੌਰਾਨ ਭੂਚਾਲ ਦਾ ਕੇਂਦਰ ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੀ। ਇਸ ਦੇ ਨਾਲ ਹੀ ਦਿੱਲੀ ਨੇੜੇ ਭੂਚਾਲ ਦਾ ਕੇਂਦਰ ਹੋਣ ਕਾਰਨ ਲੋਕਾਂ ਵਿੱਚ ਇਹ ਡਰ ਹੈ ਕਿ ਇਹ ਕਿਸੇ ਵੱਡੀ ਘਟਨਾ ਦਾ ਸੰਕੇਤ ਤਾਂ ਨਹੀਂ ਹੈ ।