Delhi HC takes note: ਫਲਾਈਟ ਵਿੱਚ ਯਾਤਰਾ ਕਰਨ ਦੌਰਾਨ ਮਾਸਕ ਨਾ ਲਗਾਉਣ ਵਾਲਿਆਂ ਖਿਲਾਫ਼ ਦਿੱਲੀ ਹਾਈ ਕੋਰਟ ਨੇ ਸਖਤ ਰੁਖ ਅਪਣਾ ਲਿਆ ਹੈ। ਜਾਣਕਾਰੀ ਅਨੁਸਾਰ ਦਿੱਲੀ ਹਾਈ ਕੋਰਟ ਵੱਲੋਂ ਕੋਲਕਾਤਾ-ਦਿੱਲੀ ਦੀ ਏਅਰ ਇੰਡੀਆ ਦੀ ਫਲਾਈਟ ਵਿੱਚ ਕੋਰੋਨਾ ਨਿਯਮਾਂ ਦਾ ਪਾਲਣ ਨਾ ਕਰਨ ‘ਤੇ ਨੋਟਿਸ ਲੈਂਦਿਆਂ DGCA ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜਿਹੜੇ ਲੋਕ ਮਾਸਕ ਨਹੀਂ ਪਾ ਰਹੇ ਹਨ ਜਾਂ ਸਹੀ ਢੰਗ ਨਾਲ ਮਾਸਕ ਨਹੀਂ ਪਾ ਰਹੇ ਹਨ, ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਅਜਿਹੇ ਯਾਤਰੀਆਂ ਨੂੰ ਤੁਰੰਤ ਹਵਾਈ ਜਹਾਜ਼ ਤੋਂ ਉਤਾਰ ਕੇ No Fly ਸੂਚੀ ਵਿੱਚ ਪਾ ਦਿੱਤਾ ਜਾਵੇ । ਅਦਾਲਤ ਨੇ ਦਿਸ਼ਾ ਨਿਰਦੇਸ਼ਾਂ ਵਿੱਚ ਇਹ ਵੀ ਕਿਹਾ ਹੈ ਕਿ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਫਲਾਈਟ ਵਿੱਚ ਯਾਤਰੀ ਸਹੀ ਢੰਗ ਨਾਲ ਮਾਸਕ ਲਗਾਉਣ।
ਜਸਟਿਸ ਸੀ ਹਰੀ ਸ਼ੰਕਰ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਅਜਿਹੀ ਸਥਿਤੀ ਪੂਰੀ ਤਰ੍ਹਾਂ ਬੇਹੂਦਾ ਹੈ ਜਦੋਂ ਦੇਸ਼ ਵਿੱਚ ਕੋਵਿਡ -19 ਮਾਮਲਿਆਂ ਵਿੱਚ ਇੱਕ ਵਾਰ ਫਿਰ ਵਾਧਾ ਦੇਖਿਆ ਜਾ ਰਿਹਾ ਹੈ, ਇਸ ਸਥਿਤੀ ਵਿੱਚ ਜ਼ਰੂਰੀ ਉਪਾਅ ਨੂੰ ਹੋਰ ਮਜ਼ਬੂਤ ਕਰਨਾ ਪਏਗਾ । ਉਨ੍ਹਾਂ ਨੇ ਏਅਰਲਾਈਨਾਂ ਅਤੇ ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਵੱਲੋਂ ਤੁਰੰਤ ਪਾਲਣਾ ਲਈ ਸੱਤ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਅਤੇ ਹੁਕਮ ਦਿੱਤਾ ਕਿ ਇਸ ਮਾਮਲੇ ਨੂੰ suu motu ਲੋਕ ਹਿੱਤ ਮੁਕੱਦਮੇ ਵਜੋਂ ਦਰਜ ਕੀਤਾ ਜਾਵੇ ਅਤੇ 17 ਮਾਰਚ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ।
ਜਸਟਿਸ ਸ਼ੰਕਰ ਨੇ ਆਪਣੇ ਆਦੇਸ਼ ਵਿੱਚ ਇਹ ਵੀ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੋਰੋਨਾ ਪੂਰੀ ਤਰ੍ਹਾਂ ਖਤਮ ਹੋਣ ਤੱਕ ਸਾਰੇ ਨਿਯਮਾਂ ਦੀ ਪਾਲਣਾ ਕਰੀਏ। ਕੇਂਦਰ ਅਤੇ ਰਾਜ ਸਰਕਾਰਾਂ ‘ਤੇ ਉਂਗਲ ਚੁੱਕਣਾ, ਜਿਨ੍ਹਾਂ ਕੋਲ ਨਜਿੱਠਣ ਲਈ ਬਹੁਤ ਸਾਰੇ ਕੰਮ ਹਨ, ਉਨ੍ਹਾਂ ਵੱਲੋਂ ਜੋ ਵੀ ਕੀਤਾ ਜਾ ਰਿਹਾ ਹੈ ਉਸਦਾ ਸਾਡੀ ਅਣਗਹਿਲੀ ਕਾਰਨ ਕੋਈ ਲਾਭ ਨਹੀਂ ਹੋਇਆ ਹੈ। ਸਾਡੇ ਵਿੱਚੋਂ ਹਰੇਕ ਇੱਕ ਸੁਚੇਤ ਅਤੇ ਫਰਜ਼ਸ਼ੀਲ ਨਾਗਰਿਕ ਵਜੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਸੰਵੇਦਨਸ਼ੀਲ ਬਣੇ।
ਦੱਸ ਦੇਈਏ ਕਿ ਅਦਾਲਤ ਨੇ ਆਪਣੇ ਦਿਸ਼ਾ ਨਿਰਦੇਸ਼ਾਂ ਵਿੱਚ ਡੀਜੀਸੀਏ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਵੈੱਬਸਾਈਟ ਉੱਤੇ ਉਨ੍ਹਾਂ ਹਦਾਇਤਾਂ ਅਤੇ ਪ੍ਰੋਟੋਕਾਲਾਂ ਨੂੰ ਪ੍ਰਮੁੱਖਤਾ ਨਾਲ ਦਰਸਾਵੇ ਜੋ ਯਾਤਰੀਆਂ ਅਤੇ ਘਰੇਲੂ ਉਡਾਣਾਂ ਵਿੱਚ ਫਲਾਈਟ ਦੇ ਚਾਲਕ ਦਲ ਕਰਦੇ ਹਨ। ਇਸਦੇ ਨਾਲ ਹੀ ਅਦਾਲਤ ਵੱਲੋਂ ਏਅਰਲਾਈਨਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਫਲਾਈਟ ਵਿੱਚ ਯਾਤਰੀਆਂ ਨੂੰ ਲਿਖਤੀ ਰੂਪ ਵਿੱਚ ਨਿਰਦੇਸ਼ ਦੇਣ ਅਤੇ ਪ੍ਰੋਟੋਕੋਲ ਦੀ ਪਾਲਣਾ ਨਾ ਕਰਨ ਲਈ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ । ਇਸਦੇ ਨਾਲ ਹੀ, ਉਡਾਣ ਦੇ ਅੰਦਰ ਵੀ ਮਾਸਕ ਲਗਾਉਣ ਦੀ ਘੋਸ਼ਣਾ ਕੀਤੀ ਜਾਣੀ ਚਾਹੀਦੀ ਹੈ।