Delhi Health Minister Satyendar Jain Says: ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਭਾਵ DCGI ਵੱਲੋਂ ਅੱਜ ਸੀਰਮ ਇੰਸਟੀਚਿਊਟ ਦੀ ਵੈਕਸੀਨ ਕੋਵਿਸ਼ੀਲਡ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ। ਦਿੱਲੀ ਵਿੱਚ ਤਿੰਨ ਲੱਖ ਹੈਲਥ ਵਰਕਰ ਅਤੇ ਛੇ ਲੱਖ ਫਰੰਟਲਾਈਨ ਵਰਕਰ ਹਨ, ਜਿਨ੍ਹਾਂ ਨੂੰ ਸਭ ਤੋਂ ਪਹਿਲਾਂ ਕੋਵਿਡ ਦਾ ਟੀਕਾ ਲਗਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਇੱਕ ਵੱਡਾ ਐਲਾਨ ਕੀਤਾ ਹੈ। DCGI ਨੇ ਸੀਰਮ ਇੰਸਟੀਚਿਊਟ ਦੇ ਕੋਵਿਸ਼ੀਲਡ ਅਤੇ ਭਾਰਤ ਬਾਇਓਟੈਕ ਦੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਦੋ ਟੀਕਿਆਂ ਨੂੰ ਇਕੱਠੇ ਮਨਜ਼ੂਰੀ ਦੇਣ ਵਾਲਾ ਭਾਰਤ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਵੈਕਸੀਨ ਦੇਸ਼ ਦੇ ਨਾਗਰਿਕਾਂ ਨੂੰ ਦਿੱਤੀ ਜਾਵੇਗੀ । ਇਸ ਤੋਂ ਪਹਿਲਾਂ ਮਾਹਰ ਕਮੇਟੀ (SEC) ਨੇ ਇਨ੍ਹਾਂ ਦੋਨਾਂ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੰਦੇ ਹੋਏ DCGI ਨੂੰ ਇਨ੍ਹਾਂ ਦੋਵਾਂ ਟੀਕਿਆਂ ਦੀ ਵਰਤੋਂ ਕਰਨ ਦੀ ਆਗਿਆ ਲਈ ਸਿਫਾਰਿਸ਼ ਕੀਤੀ ਸੀ, ਜਿਸ ਨੂੰ ਅੱਜ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਦੇਖੋ: ਪੈਂਦੇ ਮੀਂਹ ਤੇ ਅੱਤ ਦੀ ਠੰਡ ‘ਚ ਵੀ ਕਿਸਾਨਾਂ ਦੇ ਡੋਲੇ ਨਹੀਂ ਜਿਗਰੇ, ਸਟੇਜ਼ ਤੋਂ ਗਰਜਦੇ ਬੋਲ LIVE…