ਦਿੱਲੀ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਯਾਨੀ ਕਿ ਬੁੱਧਵਾਰ ਨੂੰ ਐਲਾਨੇ ਜਾਣਗੇ। ਬੁੱਧਵਾਰ ਸਵੇਰੇ 8 ਵਜੇ ਤੋਂ 42 ਕੇਂਦਰਾਂ ‘ਤੇ ਵੋਟਾਂ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ 4 ਦਸੰਬਰ ਨੂੰ ਹੋਈਆਂ ਚੋਣਾਂ ਵਿੱਚ 50.48 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਦੱਸ ਦੇਈਏ ਕਿ MCD ਚੋਣਾਂ ਵਿੱਚ 250 ਵਾਰਡ ਹਨ ਤੇ ਇਨ੍ਹਾਂ ਚੋਣਾਂ ਵਿੱਚ 1349 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ।
ਹਾਲਾਂਕਿ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ, ਭਾਜਪਾ ’ਤੇ ਭਾਰੀ ਪੈਂਦੀ ਨਜ਼ਰ ਆ ਰਹੀ ਹੈ । ਵੱਖ-ਵੱਖ ਨਿਊਜ਼ ਚੈਨਲਾਂ ਦੇ ਐਗਜ਼ਿਟ ਪੋਲ ਵਿੱਚ ‘ਆਪ’ ਬਹੁਮਤ ਵਿੱਚ ਨਜ਼ਰ ਆ ਰਹੀ ਹੈ । ਹੁਣ ਚੋਣ ਨਤੀਜਿਆਂ ਤੋਂ ਬਾਅਦ ਹੀ ਇਹ ਸਾਫ਼ ਹੋਵੇਗਾ ਕਿ MCD ਚੋਣਾਂ ਵਿੱਚ ਕੌਣ ਬਾਜ਼ੀ ਮਾਰਦਾ ਹੈ । ਉੱਥੇ ਹੀ ਸ਼ੁਰੂਆਤੀ ਰੁਝਾਨਾਂ ਵਿੱਚ ਆਪ ਭਾਜਪਾ ਨੂੰ ਪਛਾੜ ਕੇ ਪਹਿਲੇ ਨੰਬਰ ‘ਤੇ ਚੱਲ ਰਹੀ ਹੈ।
ਇਹ ਵੀ ਪੜ੍ਹੋ: ਅਮਰੀਕਾ : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਧੀ ਸਣੇ 20 ਔਰਤਾਂ ਨਾਲ ਕੀਤਾ ਵਿਆਹ
ਦੱਸ ਦੇਈਏ ਕਿ ਇਸ ਵਾਰ MCD ਚੋਣਾਂ ਵਿੱਚ ਭ੍ਰਿਸ਼ਟਾਚਾਰ, ਸਫਾਈ, ਕੂੜੇ ਦੇ ਪਹਾੜ ਦਾ ਮੁੱਦਾ ਛਾਇਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ MCD ਚੋਣਾਂ ਦਾ ਮੁੱਖ ਮੁੱਦਾ ਕੂੜਾ ਲੈਂਡਫਿਲ ਸਾਈਟਾਂ ਨੂੰ ਸਾਫ਼ ਕਰਨਾ ਹੈ । ਚੋਣਾਂ ਤੋਂ ਪਹਿਲਾਂ ਆਪ ਨੇ 10 ਗਾਰੰਟੀਆਂ ਦਿੱਤੀਆਂ ਸਨ, ਜਿਸ ਵਿੱਚ ਕੂੜਾ ਅਤੇ ਨਾਲੀਆਂ ਦੀ ਸਫ਼ਾਈ ਸ਼ਾਮਿਲ ਸੀ। ਇਸ ਤੋਂ ਇਲਾਵਾ ਇੱਕ ‘ਭ੍ਰਿਸ਼ਟਾਚਾਰ ਮੁਕਤ MCD’ ਦਾ ਵਾਅਦਾ ਕੀਤਾ ਅਤੇ ਪਾਰਕਿੰਗ ਸਮੱਸਿਆਵਾਂ ਨੂੰ ਹੱਲ ਕਰਨ ਦਾ ਵੀ ਵਾਅਦਾ ਕੀਤਾ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: