delhi mcd hospital no sallary: ਦਿੱਲੀ ਨਗਰ ਨਿਗਮ ਨਾਲ ਜੁੜੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਤਨਖਾਹ ਨਾ ਮਿਲਣ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਫੈਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰ (FORDA) ਵੀ ਹਿੰਦੂ ਰਾਓ ਹਸਪਤਾਲ ਦੇ ਮੈਡੀਕਲ ਸਟਾਫ ਦੇ ਹੱਕ ਵਿੱਚ ਸਾਹਮਣੇ ਆਇਆ ਹੈ ਅਤੇ ਤਨਖਾਹ ਨਾ ਮਿਲਣ ‘ਤੇ ਕਾਲੇ ਰੰਗ ਦੀ ਪੱਟੀ ਬੰਨ ਕੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਦਿੱਲੀ ਨਗਰ ਨਿਗਮ ਦੁਆਰਾ ਚਲਾਏ ਜਾ ਰਹੇ ਹਸਪਤਾਲਾਂ ਵਿੱਚ ਪਿੱਛਲੇ 5 ਮਹੀਨਿਆਂ ਤੋਂ ਤਨਖਾਹ ਨਹੀਂ ਵੰਡੀ ਗਈ ਹੈ। ਇਸ ਕਾਰਨ ਡਾਕਟਰਾਂ ਅਤੇ ਮੈਡੀਕਲ ਸਟਾਫ ਦੇ ਸਾਹਮਣੇ ਬਹੁਤ ਸਾਰੀਆਂ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਹਿੰਦੂ ਰਾਓ ਹਸਪਤਾਲ ਦੇ ਡਾਕਟਰ ਪਿੱਛਲੇ ਇੱਕ ਹਫ਼ਤੇ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਇਸ ਦੌਰਾਨ, ਦਿੱਲੀ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਤਿੰਨ ਐਮ.ਸੀ.ਡੀਜ਼ ਨੂੰ ਪੱਤਰ ਲਿਖਿਆ ਹੈ ਕਿ ਉਹ ਆਪਣੇ ਹਸਪਤਾਲਾਂ ਨੂੰ ਦਿੱਲੀ ਸਰਕਾਰ ਦੇ ਹਵਾਲੇ ਕਰਨ ਬਾਰੇ ਵਿਚਾਰ ਕਰਨ। ਸ਼ਹਿਰੀ ਵਿਕਾਸ ਵਿਭਾਗ ਨੇ ਕਿਹਾ ਕਿ ਜੇ ਉਹ ਆਪਣੇ ਕਰਮਚਾਰੀਆਂ ਨੂੰ ਅਦਾਇਗੀ ਨਹੀਂ ਕਰ ਸਕਦੇ, ਤਾਂ ਕਰਮਚਾਰੀਆਂ ਦੇ ਦੁੱਖ ਦੂਰ ਕਰਨ ਲਈ ਹਸਪਤਾਲਾਂ ਨੂੰ ਦਿੱਲੀ ਸਰਕਾਰ ਦੇ ਹਵਾਲੇ ਕਰ ਦੇਣ। ਪਿੱਛਲੇ ਕੁੱਝ ਮਹੀਨਿਆਂ ਤੋਂ ਕਰਮਚਾਰੀਆਂ ਨੂੰ ਤਨਖਾਹਾਂ ਦੀ ਅਦਾਇਗੀ ਨਾ ਕਰਨ ਨੂੰ ਲੈ ਕੇ ਦਿੱਲੀ ਸਰਕਾਰ ਅਤੇ ਨਗਰ ਨਿਗਮ ਵਿੱਚ ਮਤਭੇਦ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦੌਰਾਨ ਹਿੰਦੂ ਰਾਓ ਹਸਪਤਾਲ ਦੇ ਕਰਮਚਾਰੀਆਂ ਨੇ ਆਪਣੀ ਬਕਾਇਆ ਤਨਖਾਹ ਲੈਣ ਲਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਐਮਸੀਡੀ ਦਾ ਦੋਸ਼ ਹੈ ਕਿ ਦਿੱਲੀ ਸਰਕਾਰ ਬਕਾਏ ਦੀ ਅਦਾਇਗੀ ਨਹੀਂ ਕਰ ਰਹੀ, ਜਦਕਿ ਸਰਕਾਰ ਨੇ ਇਸ ਤੋਂ ਇਨਕਾਰ ਕੀਤਾ ਹੈ।