Delhi-NCR receives early morning showers: ਦਿੱਲੀ-ਐਨਸੀਆਰ ਵਿੱਚ ਠੰਡ ਵਿਚਾਲੇ ਭਾਰੀ ਬਾਰਿਸ਼ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬਹੁਤੇ ਇਲਾਕਿਆਂ ਵਿੱਚ ਅੱਜ ਯਾਨੀ ਕਿ ਐਤਵਾਰ ਸਵੇਰੇ ਗਰਜ ਦੇ ਨਾਲ ਤੇਜ਼ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ 3 ਜਨਵਰੀ ਯਾਨੀ ਕਿ ਅੱਜ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । IMD ਅਨੁਸਾਰ ਰਾਜਗੜ੍ਹ, ਅਲਵਰ, ਦੌਸਾ, ਸੋਨੀਪਤ, ਦਾਦਰੀ, ਨੋਇਡਾ, ਗਾਜ਼ੀਆਬਾਦ, ਅਲੀਗੜ, ਬਦਾਉਂ, ਮੋਦੀਨਗਰ, ਮਥੁਰਾ, ਹਾਥਰਸ, ਜੀਂਦ, ਪਾਣੀਪਤ, ਕਰਨਾਲ ਸਮੇਤ ਕਈ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਖੁਰਜਾ, ਏਟਾ, ਕਿਸ਼ਨਗੰਜ, ਅਮਰੋਹਾ, ਮੁਰਾਦਾਬਾਦ, ਚੰਦੌਸੀ, ਆਗਰਾ, ਮਥੁਰਾ, ਨੋਇਡਾ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਵਿਭਾਗ ਨੇ ਕਿਹਾ ਸੀ ਕਿ ਸਾਲ ਦੇ ਪਹਿਲੇ ਹਫਤੇ ਦਿੱਲੀ-NCR ਵਿੱਚ ਠੰਡ ਵਿਚਾਲੇ ਬਾਰਿਸ਼ ਹੋਵੇਗੀ। ਦਿੱਲੀ ਵਿੱਚ ਸਾਲ ਦੇ ਪਹਿਲੇ ਦਿਨ ਜਿੱਥੇ ਧੁੰਦ ਨੇ ਰੁਆਇਆ ਤਾਂ ਉੱਥੇ ਹੀ ਦੂਜੇ ਦਿਨ ਬਾਰਿਸ਼ ਹੋਈ ਅਤੇ ਅਸਮਾਨ ਵਿੱਚ ਬੱਦਲ ਛਾਏ ਰਹੇ।
ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਉੱਤਰ ਭਾਰਤ ਵਿੱਚ ਜਾਰੀ ਸ਼ੀਤ ਲਹਿਰ ਵਿਚਾਲੇ ਸ਼ਨੀਵਾਰ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਦਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਰਿਹਾ। ਹਿਮਾਚਲ ਪ੍ਰਦੇਸ਼ ਦੇ ਕੇਲਾਂਗ ਵਿੱਚ ਤਾਪਮਾਨ ਜ਼ੀਰੋ ਤੋਂ ਨੀਚੇ 7.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਸਵੇਰੇ ਹਲਕੀ ਬਾਰਿਸ਼ ਹੋਈ ਜਦਕਿ ਬੱਦਲ ਛਾਏ ਰਹਿਣ ਤੋਂ ਬਾਅਦ ਵੀ ਘੱਟੋ-ਘੱਟ ਤਾਪਮਾਨ ਵੱਧ ਕੇ 7 ਡਿਗਰੀ ਸੈਲਸੀਅਸ ਰਿਹਾ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫਬਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਿਮਲਾ ਦੇ ਮੌਸਮ ਕੇਂਦਰ ਨੇ ਰਾਜ ਦੇ ਮੈਦਾਨੀ ਇਲਾਕਿਆਂ ਵਿੱਚ 3 ਤੋਂ 5 ਜਨਵਰੀ ਵਿਚਾਲੇ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ ਜਦੋਂਕਿ ਮੱਧ ਅਤੇ ਉਪਰਲੇ ਪਹਾੜੀ ਖੇਤਰਾਂ ਵਿੱਚ ਬਾਰਿਸ਼ ਹੋ ਰਹੀ ਹੈ।
ਇਹ ਵੀ ਦੇਖੋ: 10 ਸਾਲ ਦਾ ਇਹ ਸਿੱਖ ਬੱਚਾ ਜੁਗਾੜ ਨਾਲ ਗੱਡੀ ਬਣਾ ਦਾਦੀ ਨੂੰ ਲੈ ਕੇ ਚੱਲਿਆ ਕਿਸਾਨੀ ਅੰਦੋਲਨ ‘ਚ