Delhi police action on tractor rally : ਗਣਤੰਤਰ ਦਿਵਸ ਦੇ ਮੌਕੇ ਉੱਤੇ ਦਿੱਲੀ ਵਿੱਚ ਹੋਏ ਹੰਗਾਮੇ ਵਿੱਚ ਪੁਲਿਸ ਕਾਰਵਾਈ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਨੇ ਤਕਰੀਬਨ 200 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਉੱਤੇ ਹਿੰਸਾ ਕਰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਦੱਸ ਦਈਏ ਕਿ ਹੁਣ ਤੱਕ ਕੁੱਲ 22 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਆਰੋਪੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਹੈ। ਇਸ ਰੈਲੀ ਦੇ ਦੌਰਾਨ ਕਿਸਾਨਾਂ ਦੀ ਦਿੱਲੀ ਵਿੱਚ ਕਈ ਥਾਵਾਂ ‘ਤੇ ਪੁਲਿਸ ਨਾਲ ਝੜਪ ਵੀ ਹੋਈ ਹੈ। ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ, ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ ਸੀ।
ਬੁੱਧਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਵੀ ਲਾਲ ਕਿਲ੍ਹੇ ਪਹੁੰਚੇ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਕੱਲ੍ਹ ਦੀ ਘਟਨਾ ਦੇ ਸੰਬੰਧ ਵਿੱਚ ਇੱਕ ਮੀਟਿੰਗ ਵੀ ਚੱਲ ਰਹੀ ਹੈ। ਸੀਆਰਪੀਐਫ ਦੇ ਡੀਜੀ ਬੁੱਧਵਾਰ ਸਵੇਰੇ ਗ੍ਰਹਿ ਮੰਤਰਾਲੇ ਪਹੁੰਚੇ, ਜਿੱਥੇ ਉਹ ਗ੍ਰਹਿ ਸਕੱਤਰ ਅਜੈ ਭੱਲਾ ਨੂੰ ਲਾਲ ਕਿਲ੍ਹੇ ਵਿਚ ਵਾਪਰੀ ਘਟਨਾ ਦੀ ਜਾਣਕਾਰੀ ਦੇਣਗੇ।
ਇਹ ਵੀ ਦੇਖੋ : ਦਿੱਲੀ ਦੀ ਜਨਤਾ ਨੇ ਕੁਝ ਇੰਝ ਕੀਤਾ ਸੀ ਅੱਜ ਕਿਸਾਨਾਂ ਦਾ ਸਵਾਗਤ, ਦੇਖੋ ਤਸਵੀਰਾਂ