delhi police jantar mantar protest: ਕੇਂਦਰ ਦੇ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਕਿਸਾਨ ਅੰਦੋਲਨ ਅੱਜ 51ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਦੱਸ ਦੇਈਏ ਕਿ ਅੱਜ ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ 9ਵੇਂ ਗੇੜ ਦੀ ਮੀਟਿੰਗ ਹੋਈ, ਜਿਸ ਵਿੱਚ ਖੇਤੀਬਾੜੀ ਨਰਿੰਦਰ ਤੋਮਰ ਨੇ ਸਾਫ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।ਦੂਜੇ ਪਾਸੇ ਖੇਤੀ ਕਾਨੂੰਨਾਂ ਵਿਰੁੱਧ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਔਜਲਾ ਸਣੇ ਕਈ ਨੇਤਾਵਾਂ ਨੂੰ ਦਿੱਲੀ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ।
ਉਹ ਪਿਛਲ਼ੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ।ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਕਰੀਬ ਤਿੰਨ ਮਹੀਨੇ ਪੂਰੇ ਕਰਨ ਵਾਲਾ ਫਿਰ ਵੀ ਅਜੇ ਤੱਕ ਕੋਈ ਸਪੱਸ਼ਟ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ।70 ਦੇ ਕਰੀਬ ਕਿਸਾਨਾਂ ਨੇ ਇਸ ਅੰਦੋਲਨ ‘ਚ ਕੁਰਬਾਨੀਆਂ ਦੇ ਦਿੱਤੀਆਂ ਹਨ।ਅੱਜ ਦੀ 9ਵੇਂ ਦੌਰ ਦੀ ਬੈਠਕ ਦਾ ਅਜੇ ਤੱਕ ਕੋਈ ਫੈਸਲਾ ਨਹੀਂ ਆਇਆ।ਇਨ੍ਹਾਂ ਕਾਨੂੰਨਾਂ ਦੇ ਵਿਰੋਧ ‘ਚ ਹਰ ਜ਼ਿਲੇ ਪਿੰਡ ‘ਚ ਰੋਸ ਦੇਖਣ ਨੂੰ ਮਿਲ ਰਿਹਾ ਹੈ।ਰੋਜ਼ਾਨਾਂ ਕਈ ਮਾਰਚ, ਵਿਰੋਧ ਪ੍ਰਦਰਸ਼ਨ ਕੀਤੇ ਜਾਂਦੇ ਹਨ।ਜਦੋਂ ਕਿ ਦਿੱਲੀ ਦੇ ਬਾਰਡਰਾਂ ‘ਤੇ ਵੀ ਕਿਸਾਨ ਆਪਣੀਆਂ ਮੰਗਾਂ ਅਤੇ ਹੱਕਾਂ ਲਈ ਡਟੇ ਹੋਏ ਹਨ।