Delhi Police sends 50 fresh notices: ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਵਾਪਰੀ ਘਟਨਾ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਤਾਜ਼ਾ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ 44 ਲੋਕਾਂ ਵਿਰੁੱਧ ਨੋਟਿਸ ਜਾਰੀ ਕੀਤਾ ਗਿਆ ਸੀ।
ਇਸ ਸਬੰਧੀ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਵੱਲੋਂ ਕਈ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ । ਪੁਲਿਸ ਅਨੁਸਾਰ ਹਿੰਸਾ ਦੌਰਾਨ ਇਸਤੇਮਾਲ ਹੋਏ ਕੁਝ ਟਰੈਕਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੋਟਿਸ ਭੇਜਿਆ ਗਿਆ ਹੈ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਨੂੰ ਨੋਟਿਸ ਭੇਜਣ ਵਿੱਚ ਇਸ ਲਈ ਸਮਾਂ ਲੱਗ ਰਿਹਾ ਹੈ, ਕਿਉਂਕਿ ਕਈ ਲੋਕ ਦਿੱਲੀ ਦੇ ਵਾਸੀ ਨਹੀਂ ਹਨ ਅਤੇ ਉਨ੍ਹਾਂ ਦੇ ਪਤੇ ‘ਤੇ ਚਿੱਠੀਆਂ ਭੇਜੀਆਂ ਜਾ ਰਹੀਆਂ ਹਨ। ਦਿੱਲੀ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਸਣੇ ਰਾਸ਼ਟਰੀ ਰਾਜਧਾਨੀ ਦੇ ਬਾਹਰ ਕਈ ਥਾਂਵਾਂ ‘ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਲੋਕਾਂ ਦੀ ਭਾਲ ਵੀ ਕਰ ਰਹੀ ਹੈ, ਜਿਨ੍ਹਾਂ ਨੇ ਲਾਲ ਕਿਲ੍ਹੇ ‘ਤੇ ਝੰਡਾ ਲਗਾਇਆ ਸੀ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਤੋਂ ਬਾਅਦ 100 ਤੋਂ ਵੱਧ ਲਾਪਤਾ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪ੍ਰੇਮ ਸਿੰਘ ਭੰਗੂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ, ਕਿਰਨਜੀਤ ਸਿੰਘ ਸੇਖੋਂ ਅਤੇ ਬਲਜੀਤ ਸਿੰਘ ਸ਼ਾਮਿਲ ਹਨ। ਉਨ੍ਹਾਂ ਵੱਲੋਂ 8198022033 ‘ਤੇ ਲਾਪਤਾ ਦੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ ।
ਇਹ ਵੀ ਦੇਖੋ: ਟਿਕੈਤ ਦੀ ਸਾਦਗੀ ਦੇ ਕਾਇਲ ਹੋਏ ਕੰਵਰ ਗਰੇਵਾਲ, ਦੇਖੋ ਕਿਉਂ ਕੀਤਾ ਟਿਕੈਤ ਨੂੰ ਪ੍ਰਣਾਮ…