Delhi receives light showers: ਨਵੀਂ ਦਿੱਲੀ: ਦੇਸ਼ ਵਿੱਚ ਲਗਾਤਾਰ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ । ਉੱਤਰ ਭਾਰਤ ਵਿੱਚ ਬਾਰਿਸ਼ ਅਤੇ ਬਰਫਬਾਰੀ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਤੋਂ ਬਾਅਦ ਠੰਡ ਵੱਧ ਗਈ ਹੈ ਅਤੇ ਇਸ ਵਿੱਚ ਵਾਧਾ ਹੋਵੇਗਾ । ਬਾਰਿਸ਼ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਰਾਹਤ ਮਿਲ ਸਕਦੀ ਹੈ ।
ਮੌਸਮ ਵਿਭਾਗ ਵੱਲੋਂ ਅਗਲੇ 2 ਘੰਟਿਆਂ ਵਿੱਚ ਦੱਖਣੀ ਦਿੱਲੀ, ਦੱਖਣੀ ਪੱਛਮੀ ਦਿੱਲੀ, ਦਵਾਰਕਾ, ਆਈਜੀਆਈ ਏਅਰਪੋਰਟ ਦੇ ਖੇਤਰ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਹਿਮਾਲਿਆਈ ਖੇਤਰ ਵਿੱਚ ਪੱਛਮੀ ਗੜਬੜ ਕਾਰਨ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਨੇੜਲੇ ਸ਼ਹਿਰਾਂ ਵਿੱਚ ਅਗਲੇ ਦੋ ਦਿਨਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਤਾਜ਼ਾ ਬਰਫਬਾਰੀ ਹੋਈ । ਭਾਰਤ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜ ਨੂੰ ਲੰਘਣ ਤੋਂ ਬਾਅਦ ਬਰਫ ਨਾਲ ਢੱਕੇ ਹੋਏ ਹਿਮਾਲਿਆ ਤੋਂ ਉੱਤਰ ਪੱਛਮੀ ਹਵਾਵਾਂ ਚੱਲਣ ਨਾਲ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੋਮਵਾਰ ਤੱਕ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਤੱਕ ਡਿਗਣ ਦੀ ਉਮੀਦ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ । ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਵਿੱਚ ਦਿੱਲੀ ਦੀ ਹਵਾ ਦੀ ਗੁਣਵਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਸੀ । ਹਾਲਾਂਕਿ, ਅਗਲੇ ਦੋ ਦਿਨਾਂ ਵਿੱਚ ਹਲਕੀ ਬਾਰਿਸ਼ ਅਤੇ ਹਵਾ ਦੀ ਗਤੀ ਦੀ ਭਵਿੱਖਬਾਣੀ ਤੋਂ ਬਾਅਦ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਦੀ ਸੰਭਾਵਨਾ ਹੈ।
ਇਹ ਵੀ ਦੇਖੋ: ਦਿੱਲੀ ਪੁਲਿਸ ਨੇ ਅੱਧੀ ਰਾਤ ਨੂੰ ਪੱਟੇ ਰਵਨੀਤ ਬਿੱਟੂ ਉਨ੍ਹਾਂ ਦੇ ਤੰਬੂ