Delhi reports 6224 new cases: ਦਿੱਲੀ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਪਿਛਲੇ 24 ਘੰਟਿਆਂ ਵਿੱਚ ਦੇਸ਼ ਦੀ ਰਾਜਧਾਨੀ ਵਿੱਚ 6224 ਨਵੇਂ ਕੇਸ ਸਾਹਮਣੇ ਆਏ ਹਨ ਅਤੇ 109 ਲੋਕਾਂ ਦੀ ਮੌਤ ਹੋ ਗਈ ਹੈ । ਇਸਦੇ ਨਾਲ ਹੀ ਲਗਾਤਾਰ ਪੰਜਵੇਂ ਦਿਨ ਦਿੱਲੀ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਦਿੱਲੀ ਵਿੱਚ ਕੋਰੋਨਾ ਦੇ ਕੁੱਲ 5,40,541 ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 4943 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਹੁਣ ਤੱਕ ਕੁੱਲ 4,93,419 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ । ਦਿੱਲੀ ਵਿੱਚ ਕੋਰੋਨਾ ਦੇ 38,501 ਸਰਗਰਮ ਕੇਸ ਹਨ। ਕੋਰੋਨਾ ਵਾਇਰਸ ਦੇ ਕਾਰਨ ਦਿੱਲੀ ਵਿੱਚ ਔਸਤਨ ਇੱਕ ਘੰਟੇ ਵਿੱਚ 5 ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿੱਚ ਕੋਰੋਨਾ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ।
ਦਿੱਲੀ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਕਿਹਾ ਕਿ ਤਿਉਹਾਰਾਂ ਦੇ ਮੌਸਮ ਵਿੱਚ ਕੋਰੋਨਾ ਦੇ ਨਿਯਮਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਲੋਕ ਵਿਆਹ ਸਮਾਗਮਾਂ ਵਿੱਚ ਲੋਕ ਫੋਟੋਆਂ ਖਿਚਵਾਉਣ ਲਈ ਮਾਸਕ ਲਗਾਉਣਾ ਤੱਕ ਭੁੱਲ ਗਏ। ਕੋਰੋਨਾ ਤੋਂ ਬਚਣ ਲਈ ਨਿਰਧਾਰਤ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ।
ਦਰਅਸਲ, ਰਾਜਧਾਨੀ ਵਿੱਚ ਕੋਰੋਨਾ ਦੇ ਵੱਧ ਰਹੇ ਨਵੇਂ ਮਾਮਲਿਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਅਨੁਸਾਰ ਸਿਰਫ਼ ਨਵੰਬਰ ਮਹੀਨੇ ਵਿੱਚ ਕੋਰੋਨਾ ਕਾਰਨ 2000 ਤੋਂ ਵੱਧ ਮੌਤਾਂ ਹੋਈਆਂ ਹਨ । ਨਵੰਬਰ ਤੋਂ ਪਹਿਲਾਂ ਜੂਨ ਦੇ ਮਹੀਨੇ ਵਿੱਚ ਮਰਨ ਵਾਲਿਆਂ ਦੀ ਗਿਣਤੀ 2000 ਨੂੰ ਪਾਰ ਕਰ ਗਈ ਸੀ। ਹਾਲਾਂਕਿ, ਨਵੰਬਰ ਵਿੱਚ ਤੇਜ਼ੀ ਨਾਲ ਦਰਜ ਹੋ ਰਹੇ ਮੌਤ ਦੇ ਅੰਕੜੇ ਜੂਨ ਮਹੀਨੇ ਦਾ ਰਿਕਾਰਡ ਵੀ ਤੋੜ ਸਕਦੇ ਹਨ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਨਾਲ ਹੋਏ ਪ੍ਰਦੂਸ਼ਣ ਕਾਰਨ ਵੀ ਜ਼ਿਆਦਾ ਮੌਤਾਂ ਹੋ ਰਹੀਆਂ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਪਰਾਲੀ ਸਾੜਣ ਨਾਲ ਜੋ ਪ੍ਰਦੂਸ਼ਣ ਹੋਇਆ ਉਸ ਨਾਲ ਕੋਵਿਡ ਪੀੜਤਾਂ ਦੇ ਕੇਸ ਬਹੁਤ ਖਰਾਬ ਹੋਏ ਅਤੇ ਇਸ ਕਾਰਨ ਮੌਤ ਦਰ ਵੀ ਵਧੀ ਹੈ । ਪਿਛਲੇ ਤਿੰਨ-ਚਾਰ ਦਿਨਾਂ ਤੋਂ ਪ੍ਰਦੂਸ਼ਣ ਬਹੁਤ ਘੱਟ ਹੈ, ਇਸਦਾ ਅਸਰ ਵੇਖਣ ਨੂੰ ਮਿਲੇਗਾ ਅਤੇ ਮੌਤਾਂ ਘੱਟ ਹੋਣਗੀਆਂ।
ਇਹ ਵੀ ਦੇਖੋ: Captain ਨੇ Sidhu ਨੂੰ ਲੰਚ ‘ਤੇ ਸੱਦਿਆ, ਕੈਬਨਿਟ ‘ਚ ਹੋ ਸਕਦੀ ਹੈ ਵਾਪਸੀ!