Delhi republic day tractor rally : ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਰੈਲੀ ਕੱਢਣ ਦੀ ਆਗਿਆ ਮਿਲ ਗਈ ਹੈ। ਇਸ ਤੋਂ ਬਾਅਦ ਦਿੱਲੀ ਦੀ ਸੁਰੱਖਿਆ ਨੂੰ ਸਖਤ ਕਰ ਦਿੱਤਾ ਗਿਆ ਹੈ। ਕੁੱਝ ਰੂਟਾਂ ‘ਤੇ ਕਿਸਾਨਾਂ ਨੂੰ ਦਾਖਲ ਹੋਣ ਦੀ ਆਗਿਆ ਦਿੱਤੀ ਗਈ ਹੈ। ਉੱਥੇ ਹੀ ਹਜ਼ਾਰਾਂ ਕਿਸਾਨ ਖੇਤੀਬਾੜੀ ਕਾਨੂੰਨ ਵਿਰੁੱਧ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਪਹੁੰਚੇ ਹਨ। ਐਨਸੀਪੀ ਸੁਪਰੀਮੋ ਸ਼ਰਦ ਪਵਾਰ ਨੇ ਉੱਥੇ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ।
ਹੁਣ ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ੍ਰੀਵਾਸਤਵ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਪਰੇਡ ਦਾ ਲਾਭ ਲੈਣਾ ਚਾਹੁੰਦੇ ਹਨ ਅਤੇ ਗੜਬੜੀ ਕਰਨ ਦੀ ਕੋਸ਼ਿਸ ਵਿੱਚ ਹਨ। ਸਾਡੀ ਅਜਿਹੇ ਲੋਕਾਂ ‘ਤੇ ਨਜ਼ਰ ਹੈ। ਉਨ੍ਹਾਂ ਕਿਹਾ ਉਮੀਦ ਹੈ ਕਿ ਕਿਸਾਨ ਨਿਸ਼ਚਤ ਰਸਤੇ ‘ਤੇ ਹੀ ਪਰੇਡ ਕਰਨਗੇ, ਪਰ ਜੇਕਰ ਵਾਅਦਾ ਅਤੇ ਨਿਯਮ ਤੋੜੇ ਗਏ ਤਾਂ ਪੁਲਿਸ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਅੱਜ 61 ਵਾਂ ਦਿਨ ਹੈ। ਕਿਸਾਨਾਂ ਵਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਨਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ : ਕਿਸਾਨੀ ਪ੍ਰਦਰਸ਼ਨ ਲਈ ਖੰਨਾ ਤੋਂ ਤੁਰ ਪਈ ਇਹ ਖ਼ਾਸ ਟਰਾਲੀ, ਦੇਖੋ ਕੀ ਹੈ ਖ਼ਾਸੀਅਤ