ਦਿੱਲੀ ਦੀ ਰੋਹਿਣੀ ਕੋਰਟ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ । ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਵਕੀਲ ਤੇ ਕੋਰਟ ਦੀ ਸੁਰੱਖਿਆ ਵਿੱਚ ਤੈਨਾਤ ਪੁਲਿਸ ਕਰਮਚਾਰੀ ਵਿਚਾਲੇ ਜਾਂਚ ਦੌਰਾਨ ਬਹਿਸ ਹੋ ਗਈ, ਜਿਸ ਤੋਂ ਬਾਅਦ ਫਾਇਰਿੰਗ ਹੋਈ। ਸੂਤਰਾਂ ਅਨੁਸਾਰ ਇਸ ਘਟਨਾ ਵਿੱਚ 2 ਵਕੀਲਾਂ ਦੇ ਗੋਲੀ ਲੱਗੀ ਹੈ। ਜਿਸ ਤੋਂ ਜ਼ਖਮੀ ਵਕੀਲਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਲੜਾਈ ਦਾ ਕਾਰਨ ਕੀ ਸੀ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਅਦਾਲਤ ਦੀ ਚਾਰਦੀਵਾਰੀ ਨੇੜੇ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਰੋਹਿਣੀ ਕੋਰਟ ਵਿੱਚ ਅਜਿਹੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਵੀ ਗੋਲੀਬਾਰੀ ਅਤੇ ਬੰਬ ਧਮਾਕੇ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ
ਗੌਰਤਲਬ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਵੀ ਰੋਹਿਣੀ ਕੋਰਟ ਵਿੱਚ ਗੋਲੀਬਾਰੀ ਹੋਈ ਸੀ । ਇਸ ਦੌਰਾਨ ਇੱਥੇ ਗੈਂਗ ਵਾਰ ਹੋਈ ਸੀ । ਇਸ ਵਿੱਚ ਟਿੱਲੂ ਤਾਜਪੁਰੀਆ ਗੈਂਗ ਦੇ ਦੋ ਲੋਕਾਂ ਨੇ ਜਤਿੰਦਰ ਮਾਨ ਉਰਫ਼ ਗੋਗੀ ਦੀ ਜਾਨ ਲੈ ਲਈ ਸੀ। ਹਾਲਾਂਕਿ ਪੁਲਿਸ ਨੇ ਉਨ੍ਹਾਂ ਦੋਵਾਂ ਬਦਮਾਸ਼ਾਂ ਨੂੰ ਵੀ ਢੇਰ ਕਰ ਦਿੱਤਾ ਸੀ । ਇਸ ਮਾਮਲੇ ਵਿੱਚ ਦਿੱਲੀ ਦੀ ਰੋਹਿਣੀ ਕੋਰਟ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦਾ ਦਿੱਲੀ ਹਾਈ ਕੋਰਟ ਨੇ ਖੁਦ ਨੋਟਿਸ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: