Delhi Weather Updates: ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਹਾਲੇ ਸੰਘਣੀ ਧੁੰਦ ਅਤੇ ਠੰਡ ਤੋਂ ਛੁਟਕਾਰਾ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਨਵੇਂ ਸਾਲ ਯਾਨੀ 1 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ ਜਦੋਂਕਿ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਉੱਥੇ ਹੀ ਬਹੁਤ ਸਾਰੇ ਖੇਤਰਾਂ ਵਿੱਚ ਮੱਧਮ ਤੋਂ ਸੰਘਣੀ ਧੁੰਦ ਦੀ ਛਾਈ ਹੋਈ ਹੈ। ਮੌਸਮ ਵਿਭਾਗ ਅਨੁਸਾਰ 28 ਦਸੰਬਰ ਤੋਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਸ਼ੀਤ ਲਹਿਰ ਦੀ ਰਫ਼ਤਾਰ ਤੇਜ਼ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਹੈ, ਜਦੋਂਕਿ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਸ਼ੀਤ ਲਹਿਰ ਤੋਂ ਕੁਝ ਰਾਹਤ ਮਿਲੀ ਹੈ। ਹਾਲਾਂਕਿ, ਧੁੰਦ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿੱਚ ਸੰਘਣੀ ਧੁੰਦ ਹੈ। ਇਸ ਤੋਂ ਇਲਾਵਾ ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼, ਹਰਿਆਣਾ, ਮਣੀਪੁਰ, ਮਿਜੋਰਮ ਅਤੇ ਤ੍ਰਿਪੁਰਾ ਵਿੱਚ ਸਵੇਰੇ ਸੰਘਣੀ ਧੁੰਦ ਨੇ ਅਸਮਾਨ ਨੂੰ ਧੱਕ ਦਿੱਤਾ। ਜਿਸ ਕਾਰਨ ਵਿਜ਼ੀਬਿਲਿਟੀ ਬਹੁਤ ਘੱਟ ਰਹੀ।
ਦੱਸ ਦੇਈਏ ਕਿ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹਾ ਜਿਹਾ ਸੁਧਾਰ ਤਾਂ ਹੋਇਆ ਸੀ ਪਰ ਹਵਾ ਅਜੇ ਵੀ ਬਹੁਤ ਮਾੜੀ ਸ਼੍ਰੇਣੀ ਵਿੱਚ ਬਣੀ ਹੋਈ ਹੈ। ਦਿੱਲੀ ਦਾ ਅੱਜ ਔਸਤਨ AQI 334 ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਦਸੰਬਰ ਦੇ ਅਖੀਰਲੇ ਦੋ ਦਿਨਾਂ ਵਿੱਚ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਦੋਂ ਕਿ ਨਵੇਂ ਸਾਲ ਯਾਨੀ 1-2 ਜਨਵਰੀ ਦੀ ਸ਼ੁਰੂਆਤ ਵੇਲੇ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 19 ਤੋਂ 20 ਡਿਗਰੀ ਸੈਲਸੀਅਸ ਰਹਿ ਸਕਦਾ ਹੈ ।