ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 16ਵਾਂ ਦਿਨ ਹੈ। ਸੋਮਵਾਰ ਨੂੰ ਪੰਜਾਬ ਤੋਂ ਕਿਸਾਨਾਂ ਦਾ ਇੱਕ ਸਮੂਹ ਜੰਤਰ-ਮੰਤਰ ਪਹੁੰਚਿਆ। ਉਥੇ ਪੁੱਜ ਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪੁਲੀਸ ਬੈਰੀਕੇਡ ਤੋੜ ਕੇ ਧਰਨੇ ਵਾਲੀ ਥਾਂ ’ਤੇ ਪਹੁੰਚ ਗਏ।
ਕਿਸਾਨ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਗੁੱਸੇ ਵਿੱਚ ਆਏ ਕਿਸਾਨ ਇਹ ਵੀ ਕਹਿ ਰਹੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਤੁਹਾਡੀ ਤਾਨਾਸ਼ਾਹੀ ਨਹੀਂ ਚੱਲੇਗੀ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਦੱਸ ਦਈਏ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਫਸੇ ਭਾਜਪਾ ਦੇ ਸੰਸਦ ਮੈਂਬਰ ਅਤੇ ਰੈਸਲਿੰਗ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਅੱਜ ਵੀ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਪਹਿਲਵਾਨਾਂ ਦੀ ਮੰਗ ਹੈ ਕਿ ਦਿੱਲੀ ਪੁਲਿਸ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰੇ। ਪਹਿਲਵਾਨਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਲਈ ਐਤਵਾਰ ਨੂੰ ਐਸਕੇਐਮ ਅਤੇ ਖਾਪ ਆਗੂ ਵੀ ਪਹੁੰਚ ਗਏ ਸਨ। ਜੰਤਰ-ਮੰਤਰ ‘ਤੇ ਗੱਲਬਾਤ ਦੌਰਾਨ ਖਾਪ ਨੇਤਾ ਵਾਰ-ਵਾਰ ਕੁਰੂਕਸ਼ੇਤਰ ਦੀ ਲੜਾਈ ਦੀ ਗੱਲ ਕਰ ਰਹੇ ਸਨ। ਖਾਪ ‘ਚ ਸ਼ਾਮਲ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਧੀਆਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ, ਜਿਨ੍ਹਾਂ ਨੇ ਅੰਤਰਰਾਸ਼ਟਰੀ ਮੁਕਾਬਲਿਆਂ ‘ਚ ਤਗਮੇ ਜਿੱਤ ਕੇ ਦੁਨੀਆ ਭਰ ‘ਚ ਭਾਰਤ ਦਾ ਮਾਣ ਵਧਾਇਆ ਹੈ।