ਰਾਸ਼ਟਰੀ ਰਾਜਧਾਨੀ ਵਿੱਚ ਬੁੱਧਵਾਰ ਦੀ ਸਵੇਰ ਬਹੁਤ ਗਰਮ ਸੀ ਅਤੇ ਘੱਟੋ-ਘੱਟ ਤਾਪਮਾਨ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਸਵੇਰੇ 8:30 ਵਜੇ ਸਾਪੇਖਿਕ ਨਮੀ 39 ਫੀਸਦੀ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੱਖ-ਵੱਖ ਥਾਵਾਂ ‘ਤੇ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਧਿਕਾਰੀ ਅਨੁਸਾਰ ਦਿੱਲੀ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ ਸੱਤ ਦਿਨ ਰਿਕਾਰਡ ਕੀਤੇ ਜਾ ਚੁੱਕੇ ਹਨ, ਜਦੋਂ ਲੋਕਾਂ ਨੂੰ ਹੀਟ ਵੇਵ ਕਾਰਨ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ, ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦੀ ਉਮੀਦ ਹੈ ਕਿਉਂਕਿ ਮੌਸਮ ਵਿਗਿਆਨੀਆਂ ਨੇ 19 ਅਪ੍ਰੈਲ ਤੋਂ 22 ਅਪ੍ਰੈਲ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਵਿੱਚ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”