Deputy cm dushyant chautala : ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ਼ੁੱਕਰਵਾਰ ਨੂੰ ਜੀਂਦ ਪਹੁੰਚਣ ਵਾਲੇ ਹਨ। ਜਿਵੇਂ ਹੀ ਇਹ ਜਾਣਕਾਰੀ ਮਿਲੀ, ਇੱਕ ਹਜ਼ਾਰ ਤੋਂ ਵੱਧ ਕਿਸਾਨ ਚੌਟਾਲਾ ਦੇ ਵਿਰੋਧ ਵਿੱਚ ਪਹੁੰਚ ਗਏ। ਇੱਥੋਂ ਤੱਕ ਕਿ ਪੁਲਿਸ ਵਾਲੇ ਵੀ ਉਨ੍ਹਾਂ ਨੂੰ ਰੋਕ ਨਹੀਂ ਸਕੇ।
ਦੁਸ਼ਯੰਤ ਚੌਟਾਲਾ ਦਾ ਹੈਲੀਕਾਪਟਰ ਪੁਲਿਸ ਲਾਈਨ ਵਿੱਚ ਉਤਰਨ ਵਾਲਾ ਹੈ। ਕਿਸਾਨ ਵੀ ਪੁਲਿਸ ਨੂੰ ਚਕਮਾ ਦੇ ਅਰਬਨ ਅਸਟੇਟ ਦੀਆ ਸੜਕਾਂ ਰਾਹੀਂ ਪੁਲਿਸ ਲਾਈਨ ਵੱਲ ਨਿਕਲ ਗਏ ਹਨ। ਹਾਲਾਂਕਿ, ਡਿਪਟੀ ਮੁੱਖ ਮੰਤਰੀ ਦੀ ਫੇਰੀ ਬਾਰੇ ਕਿਸਾਨਾਂ ਨੂੰ ਕੋਈ ਜਾਣਕਾਰੀ ਨਹੀਂ ਸੀ। ਪੁਲਿਸ ਪ੍ਰਸ਼ਾਸਨ ਦੇ ਹਰਕਤ ਵਿੱਚ ਆਉਣ ਅਤੇ ਸੁਰੱਖਿਆ ਵਧਾਉਣ ‘ਤੇ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਦੁਸ਼ਯੰਤ ਚੌਟਾਲਾ ਜ਼ਿਲੇ ਵਿੱਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਆ ਰਹੇ ਹਨ। ਵੀਡੀਓ ਦੇਖਣ ਲਈ ਹੇਠ ਦਿੱਤੇ ਲਿੰਕ ‘ਤੇ ਕਲਿੱਕ ਕਰੋ –