ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵੱਲੋਂ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਵਿੱਚੋਂ ਬਾਹਰ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ।
ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: