ਬਾਬਾ ਰਾਮ ਰਹੀਮ ਨੂੰ ਬੇਅਦਬੀ ਦੇ ਦੋ ਹੋਰ ਮਾਮਲਿਆਂ ‘ਚ ਮੁੱਖ ਦੋਸ਼ੀ ਬਣਾਏ ਜਾਣ ਤੋਂ ਬਾਅਦ ਡੇਰਾ ਸੱਚਾ ਸੌਦਾ ਭੜਕ ਉੱਠਿਆ ਹੈ। ਡੇਰੇ ਦੇ ਬੁਲਾਰੇ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਜਾਂਚ ਵਿੱਚ ਡੇਰੇ ਦੇ ਸ਼ਰਧਾਲੂ ਬੇਕਸੂਰ ਨਿਕਲੇ ਹਨ। ਬ੍ਰੇਨ ਮੈਪਿੰਗ ਅਤੇ ਪੌਲੀਗ੍ਰਾਫ ਟੈਸਟ ‘ਚ ਕੁਝ ਨਹੀਂ ਨਿਕਲਿਆ। ਸੀਬੀਆਈ ਨੇ ਇਸ ਦੀ ਵਿਗਿਆਨਕ ਜਾਂਚ ਕੀਤੀ ਹੈ। ਪਹਿਲਾਂ ਪੁਲਿਸ ਖੁਦ ਇਸ ਵਿੱਚ ਵਿਦੇਸ਼ੀ ਤਾਕਤ ਦਾ ਹੱਥ ਦੱਸਦੀ ਸੀ। ਸਰਕਾਰ ਬਦਲਣ ਤੋਂ ਬਾਅਦ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਸਲ ਦੋਸ਼ੀਆਂ ਨੂੰ ਲੱਭਣ ਦੀ ਬਜਾਏ ਸਿਆਸੀ ਆਧਾਰ ‘ਤੇ ਮਾਮਲੇ ਨੂੰ ਸੁਲਝਾਉਣ ਦੀ ਬਜਾਏ ਮਾਮਲੇ ਨੂੰ ਉਲਝਾ ਰਹੀ ਹੈ।
ਡੇਰਾ ਸੱਚਾ ਸੌਦਾ ਦੇ ਐਡਵੋਕੇਟ ਕੇਵਲ ਸਿੰਘ ਬਰਾੜ ਨੇ ਕਿਹਾ ਕਿ 2015 ਵਿੱਚ ਪੰਜਾਬ ਪੁਲਿਸ ਨੇ ਬੇਅਦਬੀ ਦੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਦੱਸਿਆ ਸੀ। 2017 ਵਿੱਚ ਜਦੋਂ ਸਰਕਾਰ ਬਦਲੀ ਤਾਂ ਡੇਰੇ ਦੇ ਸ਼ਰਧਾਲੂਆਂ ਨੂੰ ਸਿਆਸੀ ਬਦਲੇ ਦਾ ਨਿਸ਼ਾਨਾ ਬਣਾਇਆ ਜਾਣ ਲੱਗਾ। ਉਨ੍ਹਾਂ ਕਿਹਾ ਕਿ ਡੇਰੇ ਦੇ ਸ਼ਰਧਾਲੂਆਂ ‘ਤੇ ਤਸ਼ੱਦਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ੁਰਮ ਕਬੂਲ ਕਰਨ ਲਈ ਮਜਬੂਰ ਕੀਤਾ ਗਿਆ। ਕਤਲ ਤੋਂ ਪਹਿਲਾਂ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਨੇ ਆਪਣੀ ਡਾਇਰੀ ਵਿੱਚ ਜ਼ਿਕਰ ਕੀਤਾ ਹੈ। ਬਿੱਟੂ ਦੇ ਪਰਿਵਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਦੀ ਸੁਣਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ, ਉਨ੍ਹਾਂ ਦਾ ਬੇਅਦਬੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: