ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਪਾਬੰਦੀ ਨੂੰ 30 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। DGCA ਵੱਲੋਂ ਅੱਜ ਇੱਕ ਸਰਕੂਲਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
ਹਾਲਾਂਕਿ, ਸਰਕੂਲਰ ਅਨੁਸਾਰ ਇਸ ਦੌਰਾਨ ਅੰਤਰਰਾਸ਼ਟਰੀ ਕਾਰਗੋ ਅਤੇ ਰੈਗੂਲੇਟਰੀ ਸੰਗਠਨ ਵੱਲੋਂ ਆਗਿਆ ਪ੍ਰਾਪਤ ਅੰਤਰਰਾਸ਼ਟਰੀ ਫਲਾਈਟਾਂ ਆਪਣੀਆਂ ਉਡਾਣਾਂ ਜਾਰੀ ਰੱਖਣਗੀਆਂ। ਨਾਲ ਹੀ DGCA ਨੇ ਕਿਹਾ ਹੈ ਕਿ ਚੁਣੇ ਹੋਏ ਰੂਟਾਂ ‘ਤੇ ਪਹਿਲਾਂ ਤੋਂ ਹੀ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਵੀ ਇਸ ਸਮੇਂ ਦੌਰਾਨ ਆਪਣੀ ਉਡਾਣ ਜਾਰੀ ਰੱਖ ਸਕਣਗੀਆਂ।
ਇਹ ਵੀ ਪੜ੍ਹੋ: BREAKING : ਸੁਖਬੀਰ ਬਾਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ 31 ਅਗਸਤ ਤੱਕ ਪਾਬੰਦੀਆਂ ਹਟਾਉਣ ‘ਤੇ ਵਿਚਾਰ ਕਰ ਰਹੀ ਸੀ । ਹਾਲਾਂਕਿ, ਦੁਨੀਆ ਦੇ ਦੇਸ਼ਾਂ ਵਿੱਚ ਕੋਰੋਨਾ ਦੇ ਡੈਲਟਾ ਰੂਪਾਂ ਦੇ ਵੱਧ ਰਹੇ ਮਾਮਲਿਆਂ ਅਤੇ ਮਹਾਂਮਾਰੀ ਦੀ ਤੀਜੀ ਲਹਿਰ ਦੇ ਡਰ ਕਾਰਨ ਸਰਕਾਰ ਨੇ ਇਨ੍ਹਾਂ ਪਾਬੰਦੀਆਂ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਭਾਰਤ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਸੰਕਰਮਣ ਨੂੰ ਰੋਕਣ ਲਈ 23 ਮਾਰਚ 2020 ਨੂੰ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਸੀ । ਹਾਲਾਂਕਿ, ਜਿਨ੍ਹਾਂ ਦੇਸ਼ਾਂ ਦੇ ਨਾਲ ਭਾਰਤ ਸਰਕਾਰ ਦਾ ਏਅਰ ਬਬਲ ਨੂੰ ਲੈ ਕੇ ਸਮਝੌਤਾ ਹੈ, ਪਿਛਲੇ ਸਾਲ ਦੌਰਾਨ ਇਨ੍ਹਾਂ ਨਾਲ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ।
ਇਹ ਵੀ ਦੇਖੋ: Luxury Vehicles ਤੋਂ ਮਹਿੰਗੇ Punjab ਦੇ Horse ,ਥਾਂ-ਥਾਂ ਤੋਂ Jagraon ਪਹੁੰਚੇ ਰਾਜੇ-ਮਹਾਰਾਜਿਆਂ