NTA ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣੇ ਜਿਹੇ NEET ਪ੍ਰੀਖਿਆਵਾਂ ਵਿਚ ਹੋਈਆਂ ਬੇਨਿਯਮੀਆਂ ਦੇ ਮੱਦੇਨਜ਼ਰ ਕੇਂਦਰ ਨੇ ਇਹ ਫੈਸਲਾ ਲਿਆ ਹੈ। ਨਾਲ ਹੀ ਭਾਰਤੀ ਵਪਾਰ ਸੰਗਠਨ ਦੇ ਚੇਅਰਮੈਨ ਤੇ ਐੱਮਡੀ ਪ੍ਰਦੀਪ ਸਿੰਘ ਖਰੋਲਾ ਨੂੰ ਨਿਯਮਤ ਨਿਯੁਕਤੀ ਹੋਣ ਤੱਕ NTA ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ-ਨੈੱਟ) ਨੂੰ ਰੱਦ ਕਰ ਦਿੱਤਾ ਹੈ, ਜਦੋਂ ਕਿ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (ਐਨਈਈਟੀ-ਗ੍ਰੈਜੂਏਟ) ਵਿੱਚ ਪੇਪਰ ਲੀਕ ਹੋਣ ਦੇ ਦੋਸ਼ ਹਨ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।