ਪੂਰੇ ਭਾਰਤ ‘ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਆਪਣਿਆਂ ਨਾਲ ਰੌਸ਼ਨੀ ਦਾ ਇਹ ਤਿਉਹਾਰ ਮਨਾ ਰਹੇ ਹਨ। ਇਸ ਮੌਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ‘ਤੇ ਦੇਸ਼ ਵਾਸੀਆਂ ਦੇ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- “ਦੀਪਾਵਲੀ ਦੇ ਸ਼ੁਭ ਮੌਕੇ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ। ਮੈਂ ਕਾਮਨਾ ਕਰਦਾ ਹਾਂ ਕਿ ਰੌਸ਼ਨੀ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ , ਖੁਸ਼ਹਾਲੀ ਅਤੇ ਚੰਗੀ ਕਿਸਮਤ ਲੈ ਕੇ ਆਵੇ।”
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਰੌਸ਼ਨੀ ਲੋਕਾਂ ਦੇ ਜੀਵਨ ਵਿੱਚ ਨਵੀਂ ਊਰਜਾ ਲੈ ਕੇ ਆਵੇ। ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ- “ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੋਸ਼ਨੀ ਅਤੇ ਖੁਸ਼ੀਆਂ ਦਾ ਇਹ ਮਹਾਨ ਤਿਉਹਾਰ ਹਰ ਕਿਸੇ ਦੇ ਜੀਵਨ ਨੂੰ ਨਵੀਂ ਊਰਜਾ, ਰੌਸ਼ਨੀ, ਸਿਹਤ ਅਤੇ ਖੁਸ਼ਹਾਲੀ ਨਾਲ ਰੌਸ਼ਨ ਕਰੇ।”
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਦੀਵਾਲੀ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।
ਰਾਹੁਲ ਨੇ ਟਵੀਟ ਕਰਕੇ ਕਿਹਾ- ਦੀਵੇ ਦੀ ਚਾਨਣ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਰੌਸ਼ਨੀ ਦਿੰਦਾ ਹੈ- ਇਹ ਦੀਵਾਲੀ ਦਾ ਸੰਦੇਸ਼ ਹੈ। ਆਪਣਿਆਂ ਦੇ ਵਿੱਚ ਦੀਵਾਲੀ ਹੋਵੇ, ਸਾਰਿਆਂ ਦੇ ਦਿਲਾਂ ਨੂੰ ਜੋੜਨ ਵਾਲੀ ਹੋਵੇ।
ਵੀਡੀਓ ਲਈ ਕਲਿੱਕ ਕਰੋ -: