ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲੇ ‘ਚ ਇੱਕ ਸੇਵਾਮੁਕਤ ਡਾਕਟਰ ਨੇ ਆਪਣੀ ਪਤਨੀ ਦੀ ਆਖਰੀ ਇੱਛਾ ਪੂਰੀ ਕਰਨ ਲਈ ਕਰੋੜਾਂ ਰੁਪਏ ਦੀ ਆਪਣੀ ਚੱਲ-ਅਚੱਲ ਜਾਇਦਾਦ ਸਰਕਾਰ ਨੂੰ ਦੇ ਦਿੱਤੀ ਹੈ ਯਾਨੀ ਕਿ ਸਰਕਾਰ ਦੇ ਨਾਮ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਡਾਕਟਰ ਦੀ ਕੋਈ ਔਲਾਦ ਨਹੀਂ ਸੀ, ਇਸ ਲਈ ਉਸ ਨੇ 5 ਕਰੋੜ ਤੋਂ ਵੱਧ ਦੀ ਜਾਇਦਾਦ ਦਾਨ ਕਰ ਦਿੱਤੀ ਹੈ। ਡਾਕਟਰ ਦੀ ਵਸੀਅਤ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਨਾਦੌਨ ਦੇ ਜੋਲਸਪਾੜ ਪਿੰਡ ਸਨਕਰ ਦੇ ਵਸਨੀਕ 72 ਸਾਲਾ ਡਾਕਟਰ ਰਾਜੇਂਦਰ ਕੰਵਰ ਸਿਹਤ ਵਿਭਾਗ ਤੋਂ ਸੇਵਾਮੁਕਤ ਹੋਏ ਸਨ ਅਤੇ ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਕੰਵਰ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹੋਈ ਸੀ। ਉਨ੍ਹਾਂ ਦੀ ਪਤਨੀ ਦੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਦੋਵਾਂ ਦੀ ਇੱਛਾ ਸੀ ਕਿ ਕੋਈ ਔਲਾਦ ਨਾ ਹੋਣ ਕਾਰਨ ਉਹ ਆਪਣੀ ਚੱਲ-ਅਚੱਲ ਜਾਇਦਾਦ ਸਰਕਾਰ ਨੂੰ ਸੌਂਪ ਦੇਣਗੇ। ਪਤਨੀ ਦੀ ਆਖਰੀ ਇੱਛਾ ਪੂਰੀ ਕਰਨ ਲਈ ਉਨ੍ਹਾਂ ਨੇ ਰਿਸ਼ਤੇਦਾਰਾਂ ਕੋਲ ਬੈਠ ਕੇ ਇਹ ਫੈਸਲਾ ਲਿਆ ਅਤੇ ਚੱਲ-ਅਚੱਲ ਜਾਇਦਾਦ ਨੂੰ ਸਰਕਾਰ ਨੂੰ ਸੌਂਪਣ ਦਾ ਫੈਸਲਾ ਕੀਤਾ।
ਡਾ: ਰਾਜਿੰਦਰ ਕੰਵਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਘਰ ਵਿੱਚ ਥਾਂ ਨਹੀਂ ਦਿੱਤੀ ਜਾਂਦੀ ਅਤੇ ਬੁਢਾਪੇ ਵਿੱਚ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ। ਅਜਿਹੇ ਲੋਕਾਂ ਲਈ ਸਰਕਾਰ ਮੇਰੇ ਕਰੋੜਾਂ ਦੇ ਘਰ ‘ਚ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕਰੇ। ਉਨ੍ਹਾਂ ਦੱਸਿਆ ਕਿ ਇਹ ਸਰਕਾਰ ਕੋਲ ਵਸੀਅਤ ਵਿੱਚ ਇਹ ਸ਼ਰਤ ਰੱਖੀ ਗਈ ਹੈ। ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਡਾ: ਰਾਜਿੰਦਰ ਕੰਵਰ ਨੇ ਕਿਹਾ ਕਿ ਬਜ਼ੁਰਗਾਂ ਨਾਲ ਹਮੇਸ਼ਾ ਲਗਾਅ ਰੱਖੋ ਅਤੇ ਉਨ੍ਹਾਂ ਦਾ ਸਤਿਕਾਰ ਕਰੋ। ਘਰ ਤੋਂ ਇਲਾਵਾ ਨੈਸ਼ਨਲ ਹਾਈਵੇ ਦੇ ਨਾਲ ਲੱਗਦੀ ਪੰਜ ਕਨਾਲ ਜ਼ਮੀਨ ਅਤੇ ਕਾਰ ਵੀ ਸਰਕਾਰ ਦੇ ਨਾਂ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ 23 ਜੁਲਾਈ 2021 ਨੂੰ ਉਨ੍ਹਾਂ ਨੇ ਸਰਕਾਰ ਦੇ ਨਾਂ ਵਸੀਅਤ ਕੀਤੀ ਹੈ ਅਤੇ ਹੁਣ ਉਹ ਇਕੱਲੇ ਰਹਿ ਰਹੇ ਹਨ।
ਇਹ ਵੀ ਪੜ੍ਹੋ : ‘ਮੇਰਾ ਤਾਂ ਹਰ ਕੰਮ ਖੜਕੇ-ਦੜਕੇ ਨਾਲ ਹੀ ਹੁੰਦਾ’, ਟਿਕਟ ਮਿਲਣ ਮਗਰੋਂ ਸਿੱਧੂ ਮੂਸੇਵਾਲੇ ਦਾ ਵੱਡਾ ਬਿਆਨ
ਤੁਹਾਨੂੰ ਦੱਸ ਦੇਈਏ ਕਿ 1974 ਵਿੱਚ ਉਨ੍ਹਾਂ ਨੇ ਸ਼ਿਮਲਾ ਦੇ ਸਨੋਡੇਨ ਹਸਪਤਾਲ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਦੀ ਪੜ੍ਹਾਈ ਪੂਰੀ ਕੀਤੀ ਸੀ। ਉਸ ਤੋਂ ਬਾਅਦ ਇੰਟਰਨਸ਼ਿਪ ਪੂਰੀ ਕਰਨ ਤੋਂ ਬਾਅਦ 3 ਜਨਵਰੀ 1977 ਨੂੰ ਪ੍ਰਾਇਮਰੀ ਹੈਲਥ ਸੈਂਟਰ ਭੋਰੰਜ ਵਿਖੇ ਬਤੌਰ ਡਾਕਟਰ ਭਰਤੀ ਹੋ ਗਏ। ਨੌਕਰੀ ਦੌਰਾਨ ਸੇਵਾ ਭਾਵਨਾ ਕਾਰਨ ਉਨ੍ਹਾਂ ਨੇ ਤਰੱਕੀਆਂ ਨੂੰ ਵੀ ਦਰਕਿਨਾਰ ਕਰ ਦਿੱਤਾ। ਡਾ.ਕੰਵਰ ਇਸ ਸਮੇਂ ਘਰ ‘ਚ ਹੀ ਰੋਜ਼ਾਨਾ ਸੈਂਕੜੇ ਮਰੀਜ਼ਾਂ ਨੂੰ ਚੈੱਕ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























