NEET PG ਕਾਊਂਸਲਿੰਗ ‘ਚ ਹੋ ਰਹੀ ਦੇਰੀ ਦੇ ਖਿਲਾਫ ਹੁਣ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਤੋਂ ਐਮਰਜੈਂਸੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਰੈਜ਼ੀਡੈਂਟ ਡਾਕਟਰਾਂ ਨੇ ਕਿਹਾ ਕਿ ਉਹ ਦੇਸ਼ ਭਰ ਦੇ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਦੀਆਂ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰਨਗੇ।
ਇਸ ਦੇ ਨਾਲ ਹੀ ਰੈਜ਼ੀਡੈਂਟ ਡਾਕਟਰਾਂ ਦੇ ਇਸ ਫੈਸਲੇ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰੈਜ਼ੀਡੈਂਟ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਓਪੀਡੀ ਸੇਵਾ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਮੰਗਾਂ ਪੂਰੀਆਂ ਨਾ ਹੁੰਦਿਆਂ ਦੇਖ ਹੁਣ ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਧਰਨੇ ‘ਤੇ ਬੋਲੇ ‘AAP’ ਨੇਤਾ ਰਾਘਵ ਚੱਢਾ- ‘ਮੈਂ ਉਨ੍ਹਾਂ ਨੂੰ ਸੀਰੀਅਸ ਨਹੀਂ ਲੈਂਦਾ…’
ਰੈਜ਼ੀਡੈਂਟ ਡਾਕਟਰਾਂ ਦੀ ਜਥੇਬੰਦੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ, ‘ਨੀਟ-ਪੀਜੀ ਕਾਊਂਸਲਿੰਗ ਜਲਦੀ ਕਰਵਾਈ ਜਾਵੇ ਨਹੀਂ ਤਾਂ ਉਹ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰਨਗੇ।’ ਫੋਰਡਾ ਨੇ ਕਿਹਾ ਕਿ, “ਇਹ ਫੈਸਲਾ ਰਾਸ਼ਟਰੀ ਅਤੇ ਰਾਜ ਆਰਡੀਏ ਦੇ ਸਹਿਯੋਗ ਨਾਲ ਲਿਆ ਗਿਆ ਹੈ।” ਫੋਰਡਾ ਦੀ ਤਰਫੋਂ ਅੱਗੇ ਕਿਹਾ ਗਿਆ ਕਿ, “ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਵੇਂ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।” ਰੈਜ਼ੀਡੈਂਟ ਡਾਕਟਰਾਂ ਨੇ ਕਾਉਂਸਲਿੰਗ ਵਿੱਚ ਦੇਰੀ ਦੇ ਰੋਸ ਵਜੋਂ ਦਿੱਲੀ ਦੇ ਤਿੰਨ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਉਨ੍ਹਾਂ ਦਾ ਧਰਨਾ 27 ਨਵੰਬਰ ਤੋਂ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: