ਏਅਰ ਇੰਡੀਆ ਦੀ ਫਲਾਈਟ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ । ਅਮਰੀਕਾ ਤੋਂ ਦਿੱਲੀ ਆ ਰਹੀ ਫਲਾਈਟ ਵਿੱਚ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ 70 ਸਾਲਾ ਔਰਤ ‘ਤੇ ਪਿਸ਼ਾਬ ਕਰ ਦਿੱਤਾ। ਹੁਣ ਇਸ ਮਾਮਲੇ ਵਿੱਚ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਅਤੇ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਨੋਟਿਸ ਲਿਆ ਹੈ। DGCA ਨੇ ਕਿਹਾ ਹੈ ਕਿ ਅਸੀਂ ਏਅਰਲਾਈਨ ਤੋਂ ਰਿਪੋਰਟ ਮੰਗ ਰਹੇ ਹਾਂ ਅਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ।
ਦੱਸ ਦੇਈਏ ਕਿ 26 ਨਵੰਬਰ 2022 ਨੂੰ ਏਅਰ ਇੰਡੀਆ ਦੀ ਬਿਜ਼ਨਸ ਕਲਾਸ ਵਿੱਚ ਇੱਕ ਮਹਿਲਾ ਸਹਿ-ਯਾਤਰੀ ‘ਤੇ ਨਸ਼ੇ ਵਿੱਚ ਧੁੱਤ ਇੱਕ ਸ਼ਖਸ ਨੇ ਪਿਸ਼ਾਬ ਕਰ ਦਿੱਤਾ ਸੀ। ਏਅਰ ਇੰਡੀਆ ਨੇ 26 ਨਵੰਬਰ ਨੂੰ ਵਾਪਰੀ ਇਸ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਏਅਰ ਇੰਡੀਆ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਫਲਾਈਟ ਜੇਐਫਕੇ (ਯੂਐਸ) ਤੋਂ ਦਿੱਲੀ ਜਾ ਰਹੀ ਸੀ। ਏਅਰ ਇੰਡੀਆ ਦੇ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਪੁਰਸ਼ ਯਾਤਰੀ ਨੂੰ ‘ਨੋ-ਫਲਾਈ ਸੂਚੀ’ ਵਿੱਚ ਪਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਰਕਾਰੀ ਕਮੇਟੀ ਦੇ ਅਧੀਨ ਹੈ ਅਤੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ
ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਦਿੱਲੀ ਆ ਰਹੀ ਫਲਾਈਟ ਵਿੱਚ ਸਵਾਰ ਨਸ਼ੇ ਵਿੱਚ ਧੁੱਤ ਵਿਅਕਤੀ ਨੇ 70 ਸਾਲਾ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਬਜ਼ੁਰਗ ਔਰਤ ਨੇ ਇਸ ਬਾਰੇ ਕੈਬਿਨ ਕਰੂ ਨੂੰ ਦੱਸਿਆ। ਇਸਦੇ ਬਾਵਜੂਦ ਵੀ ਉਸ ਸ਼ਖਸ ਨੂੰ ਫੜ੍ਹਿਆ ਨਹੀਂ ਗਿਆ ਅਤੇ ਉਹ ਆਸਾਨੀ ਨਾਲ ਏਅਰਪੋਰਟ ਤੋਂ ਚਲਾ ਗਿਆ। ਇੰਨਾ ਹੀ ਨਹੀਂ ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਉਦੋਂ ਸ਼ੁਰੂ ਹੋਈ ਜਦੋਂ ਮਹਿਲਾ ਨੇ ਟਾਟਾ ਗਰੁੱਪ ਦੇ ਚੇਅਰਮੈਨ ਐੱਨ ਚੰਦਰਸ਼ੇਖਰਨ ਨੂੰ ਚਿੱਠੀ ਲਿਖੀ।
ਵੀਡੀਓ ਲਈ ਕਲਿੱਕ ਕਰੋ -: