ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਦੀਆਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਨੇ ਫਿਰ ਤੋਂ ਇੱਕ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਨੇ ਦੋ-ਤਿਹਾਈ ਬਹੁਮਤ ਹਾਸਿਲ ਕਰਕੇ 46 ਸੀਟਾਂ ਵਾਲੀ ਕਮੇਟੀ ਦੀਆਂ ਚੋਣਾਂ ਵਿੱਚ ਜਿੱਤ ਦੀ ਹੈਟ੍ਰਿਕ ਬਣਾਈ ਹੈ। ਹਾਲਾਂਕਿ ਵੋਟਾਂ ਦੀ ਗਿਣਤੀ ਅਜੇ ਖਤਮ ਨਹੀਂ ਹੋਈ ਹੈ।
ਪਰ ਜੇਕਰ ਵੱਡੇ ਆਗੂਆਂ ਦੀ ਜਿੱਤ ਹਾਰ ਦੀ ਗੱਲ ਕੀਤੀ ਜਾਵੇ ਤਾਂ ਜਗ ਆਸਾਰ ਗੁਰੂ ਓਟ (ਜਾਗੋ) ਦੇ ਮੁਖੀ ਮਨਜੀਤ ਸਿੰਘ ਜੀਕੇ ਗ੍ਰੇਟਰ ਕੈਲਾਸ਼ ਸੀਟ ਤੋਂ 600 ਤੋਂ ਵੱਧ ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਪੰਜਾਬੀ ਬਾਗ ਤੋਂ ਹਾਰ ਗਏ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਦੇ ਹਰਵਿੰਦਰ ਸਿੰਘ ਨੇ ਹਰਾਇਆ ਹੈ। ਇਸ ਸੀਟ ‘ਤੇ ਸਭ ਤੋਂ ਜ਼ਿਆਦਾ ਮਤਦਾਨ ਹੋਇਆ ਸੀ।
ਇਹ ਵੀ ਪੜ੍ਹੋ : Ind vs Eng : ਤੀਜੇ ਟੈਸਟ ‘ਚ ਭਾਰਤ ਦੀ ਖਰਾਬ ਸ਼ੁਰੂਆਤ, ਲਾਰਡਸ ਟੈਸਟ ਦੇ ਹੀਰੋ ਰਾਹੁਲ ਪਰਤੇ ਪਵੇਲੀਅਨ
ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕਿਹਾ ਹੈ ਕਿ, “46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ।”
ਇਹ ਵੀ ਦੇਖੋ : DSGMC ਦੀਆਂ ਚੋਣਾਂ ਦੇ LIVE ਨਤੀਜੇ, ਦੇਖੋ ਕਿਹੜੇ ਇਲਾਕੇ ਤੋਂ ਕੌਣ ਜਿੱਤ ਰਿਹਾ, ਕਿਸਦੇ ਹੱਥ ਜਾ ਰਹੀ ਦਿੱਲੀ ਕਮੇਟੀ !