DU students allege police resorting: ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਕਿਸਾਨਾਂ ਦੇ ਸਮਰਥਨ ਵਿੱਚ ਮਾਰਚ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਹਿੰਸਾ ਦਾ ਸਹਾਰਾ ਲਿਆ, ਜਿਸ ਵਿੱਚ ਕਈ ਵਿਦਿਆਰਥੀ ਜ਼ਖਮੀ ਹੋ ਗਏ । ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਸਾਰੇ ਗਿਰਫ਼ਤਾਰ ਕੀਤੇ ਗਏ ਨੇਤਾਵਾਂ ਦੀ ਰਿਹਾਈ ਦੀ ਮੰਗ ਕਰਦਿਆਂ ਮਾਰਚ ਕੱਢਿਆ।
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵਲੋਂ ਜਾਰੀ ਬਿਆਨ ਅਨੁਸਾਰ ਪੁਲਿਸ ਨੇ ਵੱਲਭਭਾਈ ਪਟੇਲ ਚੇਸਟ ਇੰਸਟੀਚਿਊਟ ‘ਤੇ ਮਾਰਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਵਿਦਿਆਰਥੀਆਂ ਨੇ ਕਲਾ ਦੀ ਫ਼ੈਕਲਟੀ ਵੱਲ ਵਧਣਾ ਜਾਰੀ ਰੱਖਿਆ ਅਤੇ ਫੈਕਲਟੀ ਪਹੁੰਚਣ ‘ਤੇ ਪੁਲਿਸ ਨੇ ਹਿੰਸਾ ਦਾ ਸਹਾਰਾ ਲਿਆ, ਜਿਸ ਕਰਕੇ ਕਈ ਵਿਦਿਆਰਥੀ ਜ਼ਖਮੀ ਹੋ ਗਏ।
ਦੱਸ ਦੇਈਏ ਕਿ ਪ੍ਰਦਰਸ਼ਨਕਾਰੀਆਂ ਨੇ ਕਲਾ ਫੈਕਲਟੀ ਵਿੱਚ ਇੱਕ ਕਰਕੇ ਮਾਰਚ ਖ਼ਤਮ ਕੀਤਾ। ਹਾਲਾਂਕਿ,ਹਿੰਸਾ ਬਾਰੇ ਜਦੋਂ ਇੱਕ ਪੁਲਿਸ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਸਨੇ ਇਹ ਲੱਗੇ ਦੋਸ਼ ਨੂੰ ਠੁਕਰਾ ਦਿੱਤਾ। ਪਰ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਰੋਪ ਲਗਾਇਆ ਹੈ ਕਿ ਦਿੱਲੀ ਪੁਲਿਸ ਵਲੋਂ ਉਨ੍ਹਾਂ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਮਾਰਚ ਕਰਨ ਤੋਂ ਰੋਕਣ ਲਈ ਹਿੰਸਾ ਦਾ ਸਹਾਰਾ ਲਿਆ ਗਿਆ। ਜਿਸ ਦੇ ਚੱਲਦੇ ਕਈ ਵਿਦਿਆਰਥੀ ਜਖ਼ਮੀ ਵੀ ਹੋ ਗਏ।
ਇਹ ਵੀ ਦੇਖੋ: ਦਿੱਲੀ ਅੰਦੋਲਨ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬੀ ਕਲਾਕਾਰ ਸਟੇਜ ਤੋਂ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ….