ਛੱਤੀਸਗੜ੍ਹ ਦੇ ਜਸ਼ਪੁਰ ਵਿੱਚ ਦੁਰਗਾ ਵਿਸਰਜਨ ਦੌਰਾਨ ਇੱਕ ਤੇਜ਼ ਰਫਤਾਰ ਕਾਰ ਨੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ ਸੀ। ਅਜਿਹੀ ਹੀ ਇੱਕ ਘਟਨਾ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਵਾਪਰੀ ਹੈ। ਸ਼ਨੀਵਾਰ ਰਾਤ ਨੂੰ ਦੁਰਗਾ ਮੂਰਤੀ ਵਿਸਰਜਨ ਦੇ ਦੌਰਾਨ ਤਿੰਨ ਨੌਜਵਾਨ ਤੇਜ਼ ਰਫਤਾਰ ਕਾਰ ਦੀ ਲਪੇਟ ਵਿੱਚ ਆ ਗਏ। ਇਸ ਘਟਨਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਮਾਮਲਾ ਭੋਪਾਲ ਦੇ ਬਜਾਰੀਆ ਥਾਣਾ ਖੇਤਰ ਦਾ ਹੈ। ਘਟਨਾ ਰਾਤ ਕਰੀਬ 11.15 ਵਜੇ ਦੀ ਹੈ।

ਵੀਡੀਓ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਜਲੂਸ ਵਿੱਚ ਲੋਕ ਦੁਰਗਾ ਮੂਰਤੀ ਵਿਸਰਜਨ ਲਈ ਸੜਕ ਤੇ ਨੱਚ-ਗਾ ਰਹੇ ਹਨ। ਇੱਕ ਤੇਜ਼ ਰਫ਼ਤਾਰ ਕਾਰ ਲੋਕਾਂ ਨੂੰ ਰਿਵਰਸ ਗੀਅਰ ਨਾਲ ਟੱਕਰ ਮਾਰ ਕੇ ਲੰਘ ਜਾਂਦੀ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨ ਕਾਰ ਦੀ ਲਪੇਟ ਵਿੱਚ ਆ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਹੋਣ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਅਜੇ ਤੱਕ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਦੋਂ ਕਾਰ ਨੇ ਲੋਕਾਂ ਨੂੰ ਕੁਚਲ ਦਿੱਤਾ ਤਾਂ ਜਲੂਸ ਵਿੱਚ ਸ਼ਾਮਲ ਕੁਝ ਨੌਜਵਾਨ ਕਾਰ ਦੇ ਪਿੱਛੇ ਭੱਜੇ ਪਰ ਕਾਰ ਚਾਲਕ ਕਾਰ ਮੋੜ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਮਾਮਲੇ ‘ਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਖਮੀ ਬੱਚੇ ਨੂੰ ਹਸਪਤਾਲ ਪਹੁੰਚਾਇਆ। ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਭੋਪਾਲ ਦੇ ਐਡੀਸ਼ਨਲ ਐਸਪੀ ਅੰਕਿਤ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਦਾ ਇਲਾਜ ਕੀਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਰ ਦਾ ਨੰਬਰ ਪਤਾ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe























