E shreedhraran will : ਪੱਛਮੀ ਬੰਗਾਲ ਅਤੇ ਅਸਾਮ ਤੋਂ ਇਲਾਵਾ ਕੇਰਲ ਵੀ ਉਨ੍ਹਾਂ 5 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸ਼ਾਮਿਲ ਹੈ ਜਿਥੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੌਰਾਨ ਕੇਂਦਰੀ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਹੈ ਕਿ ਈ ਸ੍ਰੀਧਰਨ, ‘ਮੈਟਰੋ ਮੈਨ’, ਕੇਰਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਮੁਰਲੀਧਰਨ ਤੋਂ ਪਹਿਲਾਂ ਕੇਰਲ ਦੇ ਭਾਜਪਾ ਪ੍ਰਧਾਨ ਕੇ.ਕੇ. ਸੁਰੇਂਦਰਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਉਹ ਈ. ਸ਼੍ਰੀਧਰਨ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ। ਹੁਣ ਕੇਂਦਰੀ ਮੰਤਰੀ ਵੀ ਮੁਰਲੀਧਰਨ ਨੇ ਐਲਾਨ ਕੀਤਾ ਹੈ ਕਿ ਈ ਸ਼੍ਰੀਧਰਨ ਕੇਰਲ ਵਿੱਚ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ।
ਈ.ਸ਼੍ਰੀਧਰਨ ਜੋ ਮੈਟਰੋ ਮੈਨ ਦੇ ਨਾਮ ਨਾਲ ਮਸ਼ਹੂਰ ਹਨ, ਉਹ ਕੁੱਝ ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਿਲ ਹੋਏ ਸਨ। ਸ੍ਰੀਧਰਨ, ਜਿਨ੍ਹਾਂ ਨੇ ਦਿੱਲੀ ਮੈਟਰੋ ਦਾ ਸੁਪਨਾ ਸਾਕਾਰ ਕੀਤਾ ਹੈ, ਨਾਲ ਹੀ ਦੇਸ਼ ਦੇ ਕਈ ਸ਼ਹਿਰਾਂ ਵਿੱਚ ਮੈਟਰੋ ਪ੍ਰਾਜੈਕਟਾਂ ਵਿੱਚ ਸਹਾਇਤਾ ਕੀਤੀ ਹੈ। ਹੁਣ ਉਹ ਰਾਜਨੀਤੀ ਵੱਲ ਰੁੱਖ ਕਰ ਗਏ ਹਨ। ਭਾਜਪਾ ਪਿੱਛਲੇ ਕਾਫ਼ੀ ਸਮੇਂ ਤੋਂ ਕੇਰਲ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹੀ ਕਾਰਨ ਹੈ ਕਿ ਈ ਸ਼੍ਰੀਧਰਨ ਵਰਗੇ ਵੱਡੇ ਨਾਮ ਨਾਲ ਭਾਜਪਾ ਆਪਣੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ।