Earthquake himachal pradesh : ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਲੱਗਭਗ 1.09 ਵਜੇ ਦੇ ਆਸਪਾਸ ਭੂਚਾਲ ਆਇਆ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਕਿਸੇ ਵੀ ਜਾਇਦਾਦ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਿੱਛਲੇ ਦਸੰਬਰ ਵਿੱਚ ਵੀ ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਸਨ। ਮੰਡੀ ਭੂਚਾਲ ਦਾ ਕੇਂਦਰ ਸੀ। ਜਾਣਕਾਰੀ ਅਨੁਸਾਰ ਹਿਮਾਚਲ ਦੇ ਚੰਬਾ ਜ਼ਿਲੇ ‘ਚ ਸਭ ਤੋਂ ਜ਼ਿਆਦਾ ਭੁਚਾਲ ਆਉਂਦੇ ਹਨ। ਇਸ ਤੋਂ ਬਾਅਦ ਕਿੰਨੌਰ, ਸ਼ਿਮਲਾ ਅਤੇ ਮੰਡੀ ਸੰਵੇਦਨਸ਼ੀਲ ਜ਼ੋਨਾਂ ਵਿੱਚ ਹਨ।
ਪਿੱਛਲੇ ਸਾਲ 17 ਦਸੰਬਰ ਨੂੰ ਦਿੱਲੀ ਅਤੇ ਐਨਸੀਆਰ ਦੇ ਕੁੱਝ ਇਲਾਕਿਆਂ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.2 ਸੀ ਅਤੇ ਇਸਦਾ ਕੇਂਦਰ ਗੁਰੂਗ੍ਰਾਮ ਤੋਂ 48 ਕਿਲੋਮੀਟਰ ਦੱਖਣ-ਪੱਛਮ ਵਿੱਚ ਸੀ। ਦੇਸ਼ ਦੇ ਸੀਨੀਅਰ ਵਿਗਿਆਨੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਕਿਸੇ ਵੀ ਸਮੇਂ ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਕੋਈ ਵੱਡਾ ਭੁਚਾਲ ਆ ਸਕਦਾ ਹੈ।
ਇਹ ਵੀ ਦੇਖੋ : ਸਿੰਘੂ ਬਾਰਡਰ ਦੀ ਸਟੇਜ ਤੋਂ ਸੁਣੋ ਕਿਸਾਨ ਆਗੂਆਂ ਦੀਆਂ ਵਿਚਾਰਾਂ Live