earthquake in mizoram: ਨਵੀਂ ਦਿੱਲੀ: ਇੱਕ ਪਾਸੇ ਕੋਰੋਨਾ ਦੀ ਮਾਰ ਹੈ ਅਤੇ ਦੂਜੇ ਪਾਸੇ ਲੋਕਾਂ ਨੂੰ ਆਏ ਦਿਨ ਭੁਚਾਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਜ਼ੋਰਮ ਵਿੱਚ ਅੱਜ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੁਚਾਲ 4.3 ਤੀਬਰਤਾ ਦਾ ਸੀ। ਇਸ ਭੁਚਾਲ ਵਿੱਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੁਪਹਿਰ 2.28 ਵਜੇ ਆਇਆ। ਭੂਚਾਲ ਦੇ ਨੈਸ਼ਨਲ ਸੈਂਟਰ ਨੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਮਿਜ਼ੋਰਮ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਸਨ। ਚੰਪਾਈ ਤੋਂ 25 ਕਿਲੋਮੀਟਰ ਦੱਖਣ-ਪੱਛਮ ਵਿੱਚ ਭੂਚਾਲ ਦੇ ਝੱਟਕੇ ਸ਼ਾਮ 5: 26 ਵਜੇ ਮਹਿਸੂਸ ਕੀਤੇ ਗਏ ਸੀ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.6 ਮਾਪੀ ਗਈ।