ਅਰੁਣਾਚਲ ਪ੍ਰਦੇਸ਼ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ ਦੇ ਅਨੁਸਾਰ, ਸ਼ਨੀਵਾਰ ਸਵੇਰੇ ਅਰੁਣਾਚਲ ਪ੍ਰਦੇਸ਼ ਦੇ ਨੇੜੇ ਪੈਂਗਿਨ ਵਿੱਚ 4.0 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਹਾਲਾਂਕਿ ਭੂਚਾਲ ਦੇ ਇਨ੍ਹਾਂ ਝਟਕਿਆਂ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਏਜੰਸੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਭਾਰਤ ਦੇ ਅਰੁਣਾਚਲ ਪ੍ਰਦੇਸ਼ ਦੇ ਪਾਂਗਿਨ ਤੋਂ 790 ਕਿਲੋਮੀਟਰ ਉੱਤਰ-ਉੱਤਰ-ਪੂਰਬ (NNE) ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 11:16 ਵਜੇ ਸਤਹ ਤੋਂ 30 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।