ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਈਡੀ ਨੇ ਕਿਹਾ ਕਿ ਉਹ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਮੁੱਖ ਮੰਤਰੀ ਦੇ ਸਕੱਤਰ ਤੋਂ ਕੁਝ ਸਵਾਲ ਪੁੱਛਣਾ ਚਾਹੁੰਦਾ ਹੈ, ਇਸ ਲਈ ਈਡੀ ਨੇ ਮੁੱਖ ਮੰਤਰੀ ਦੇ ਸਕੱਤਰ ਨੂੰ ਤਲਬ ਕੀਤਾ ਹੈ।
ਸੀਬੀਆਈ ਅਤੇ ਈਡੀ ਦੋਵੇਂ ਮਿਲ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ ਈਡੀ ਵੀ ਮਨੀ ਲਾਂਡਰਿੰਗ ਐਕਟ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਹੈ। ਈਡੀ ਇਸ ਮਾਮਲੇ ਵਿੱਚ ਹੁਣ ਤੱਕ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਸੀਬੀਆਈ ਅਤੇ ਈਡੀ ਨੇ ਮਿਲ ਕੇ ਹੁਣ ਤੱਕ ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ‘ਤੇ ਸ਼ਿਕੰਜਾ ਕੱਸਿਆ ਹੋਇਆ ਹੈ। ਸਤੇਂਦਰ ਜੈਨ ਇਸ ਸਮੇਂ ਕਈ ਮਾਮਲਿਆਂ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਤਾਂ ਦੂਜੇ ਪਾਸੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਪਿਛਲੇ ਦਿਨੀਂ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਖੁਫੀਆ ਸਿਆਸੀ ਜਾਣਕਾਰੀ ਇਕੱਠੀ ਕਰਨ ਦੇ ਮਾਮਲੇ ‘ਚ ਸੀਬੀਆਈ ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਉਨ੍ਹਾਂ ਲਈ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਦਿੱਲੀ ਦੇ ਉਪ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 17 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸਿਸੋਦੀਆ ਨੇ ਟਵਿੱਟਰ ‘ਤੇ ਕੇਂਦਰ ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕੀਤੀ।