ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਨੂੰ ਸ਼ੁੱਭਕਾਮਨਾਵਾਂ ਦੇ ਚੁੱਕੇ ਹਨ। ਹੁਣ ਖਬਰ ਹੈ ਕਿ ਉਹ ਜਲਦੀ ਹੀ ਸ਼ਰੀਫ ਨੂੰ ਵਧਾਈ ਪੱਤਰ ਭੇਜ ਸਕਦੇ ਹਨ। ਇਸ ‘ਚ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਸੁਧਾਰਨ ‘ਤੇ ਜ਼ੋਰ ਦਿੱਤਾ ਜਾ ਸਕਦਾ ਹੈ। ਐਤਵਾਰ ਨੂੰ ਬੇਭਰੋਸਗੀ ਮਤੇ ਰਾਹੀਂ ਇਮਰਾਨ ਖਾਨ ਨੂੰ ਬੇਦਖਲ ਕਰਨ ਤੋਂ ਬਾਅਦ ਸ਼ਰੀਫ ਸੋਮਵਾਰ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਬਣੇ।
ਸੂਤਰਾਂ ਦੇ ਹਵਾਲੇ ਨਾਲ ਪੀਐਮ ਮੋਦੀ ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ ਪੱਤਰ ਭੇਜ ਸਕਦੇ ਹਨ। ਸੰਭਵ ਹੈ ਕਿ ਪੀਐਮ ਮੋਦੀ ਦੇ ਪੱਤਰ ਵਿੱਚ ਦੋਵਾਂ ਦੇਸ਼ਾਂ ਨੂੰ ਅੱਤਵਾਦ ਅਤੇ ਹਿੰਸਾ ਤੋਂ ਮੁਕਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਸਕਦਾ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਫੋਨ ‘ਤੇ ਗੱਲਬਾਤ ਨੂੰ ਲੈ ਕੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ ਪਰ ਆਉਣ ਵਾਲੇ ਸਮੇਂ ‘ਚ ਅਜਿਹਾ ਹੋ ਸਕਦਾ ਹੈ। ਪੀਐਮਓ ਮੁਤਾਬਕ ਸੋਮਵਾਰ ਨੂੰ ਪੀਐਮ ਮੋਦੀ ਨੇ ਇੱਕ ਟਵੀਟ ਰਾਹੀਂ ਸ਼ਰੀਫ਼ ਨੂੰ ਵਧਾਈ ਦਿੱਤੀ ਸੀ ਅਤੇ ਸ਼ਾਂਤੀ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਟਵੀਟ ਕੀਤਾ, ”ਮੀਆਂ ਮੁਹੰਮਦ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈ। ਭਾਰਤ ਇੱਕ ਅੱਤਵਾਦ ਮੁਕਤ ਖੇਤਰ ਅਤੇ ਸਥਿਰਤਾ ਚਾਹੁੰਦਾ ਹੈ, ਤਾਂ ਜੋ ਅਸੀਂ ਆਪਣੀਆਂ ਵਿਕਾਸ ਚੁਣੌਤੀਆਂ ‘ਤੇ ਧਿਆਨ ਕੇਂਦਰਿਤ ਕਰ ਸਕੀਏ ਅਤੇ ਆਪਣੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕੀਏ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”