ਕੁੱਝ ਮਹੀਨਿਆਂ ਤੱਕ 5 ਰਾਜਾਂ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਅਸੀਂ ਕੋਰੋਨਾ ਕਾਰਨ ਹੋਏ ਪ੍ਰਭਾਵਿਤ, ਪਰ ਨਿਰਪੱਖ ਚੋਣਾਂ ਕਰਵਾਉਣਾ ਸਾਡਾ ਟੀਚਾ ਹੈ।
ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਕੋਰੋਨਾ ਕਾਰਨ ਚੋਣਾਂ ਪ੍ਰਭਾਵਿਤ ਹੋਈਆਂ ਹਨ। ਅਜਿਹੇ ਵਿੱਚ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਜਾਣੀਏ ਕਿ ਚੋਣਾਂ ਕਿਵੇਂ ਕਰਵਾਉਣੀਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਅਸੀਂ ਕੋਵਿਡ ਨਿਯਮਾਂ ਦੇ ਨਾਲ ਚੋਣਾਂ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਚੋਣ ਦੌਰਾਨ ਹਰ ਬੂਥ ‘ਤੇ ਮਾਸਕ ਅਤੇ ਸੈਨੀਟਾਈਜ਼ਰ ਦਾ ਪ੍ਰਬੰਧ ਹੋਵੇਗਾ। ਚੋਣ ਖਰਚ ਦੀ ਹੱਦ ਵਧਾ ਕੇ 40 ਲੱਖ ਕਰ ਦਿੱਤੀ ਗਈ ਹੈ। 900 ਨਿਗਰਾਨ ਨਿਯੁਕਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸਿਹਤ ਮੰਤਰੀ ਸਤੇਂਦਰ ਜੈਨ ਦਾ ਵੱਡਾ ਬਿਆਨ, ਕਿਹਾ – ‘ਅੱਜ ਦਿੱਲੀ ‘ਚ ਆ ਸਕਦੇ ਨੇ 20 ਹਜ਼ਾਰ ਕੇਸ’
ਕੁੱਝ ਸਮੇਂ ‘ਚ ਹੀ ਇਹ ਜਾਣਕਾਰੀ ਮਿਲ ਜਾਵੇਗੀ ਕਿ ਕਿਹੜੇ ਸੂਬੇ ਵਿੱਚ ਕਿੰਨੇ ਗੇੜਾਂ ਵਿੱਚ ਅਤੇ ਕਿਹੜੀਆਂ ਤਰੀਕਾਂ ਨੂੰ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ ਨਾਮਾਂਕਣ ਦੀਆਂ ਤਰੀਕਾਂ, ਪੜਤਾਲ, ਨਤੀਜੇ ਆਦਿ ਬਾਰੇ ਵੀ ਜਾਣਕਾਰੀ ਮਿਲੇਗੀ। ਦੇਸ਼ ਦੇ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਫਰਵਰੀ-ਮਾਰਚ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਤਰ ਪ੍ਰਦੇਸ਼ ਵਿੱਚ 403 ਵਿਧਾਨ ਸਭਾ ਸੀਟਾਂ ਹਨ ਜਦਕਿ ਉੱਤਰਾਖੰਡ ਵਿੱਚ 70 ਸੀਟਾਂ ਹਨ। ਇਸ ਤੋਂ ਇਲਾਵਾ ਪੰਜਾਬ ਦੀਆਂ 117, ਮਨੀਪੁਰ ਦੀਆਂ 60 ਅਤੇ ਗੋਆ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: