5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਅੱਜ (ਸ਼ੁੱਕਰਵਾਰ) ਸਵੇਰੇ 11 ਵਜੇ ਮੀਟਿੰਗ ਕਰੇਗਾ। ਇਸ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਕਮਿਸ਼ਨ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਆਮ ਤੌਰ ‘ਤੇ ਸ਼ੁੱਕਰਵਾਰ ਨੂੰ ਹੁੰਦੀ ਹੈ। ਪਰ ਇਸ ਮੀਟਿੰਗ ਨੂੰ ਪੰਜ ਰਾਜਾਂ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ।
ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ
ਮੀਟਿੰਗ ਵਿੱਚ ਮੁੱਖ ਚੋਣ ਕਮਿਸ਼ਨਰ, ਦੋਵੇਂ ਚੋਣ ਕਮਿਸ਼ਨਰ ਅਤੇ ਸਾਰੇ ਡਿਪਟੀ ਚੋਣ ਕਮਿਸ਼ਨਰ ਮੌਜੂਦ ਰਹਿਣਗੇ। ਇਹ ਮੀਟਿੰਗ ਇਸ ਲਈ ਅਹਿਮ ਹੈ ਕਿਉਂਕਿ ਚੋਣ ਕਮਿਸ਼ਨ ਨੇ ਸਾਰੇ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਕੋਰੋਨਾ ਦਿਸ਼ਾ-ਨਿਰਦੇਸ਼ ਹੋ ਸਕਦੇ ਹਨ ਸਖ਼ਤ
ਦੱਸ ਦੇਈਏ ਕਿ ਚੋਣ ਕਮਿਸ਼ਨਰ ਨੇ ਕੋਰੋਨਾ ਵਾਇਰਸ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਵਾਰ ਕਮਿਸ਼ਨ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਹੋਰ ਸਖ਼ਤ ਬਣਾ ਸਕਦਾ ਹੈ।
ਖਰਚ ਸੀਮਾ ਵਧੀ
ਇਸ ਵਾਰ ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਖਰਚ ਸੀਮਾ ਵਧਾ ਦਿੱਤੀ ਹੈ। ਕਮਿਸ਼ਨ ਨੇ ਇਹ ਫੈਸਲਾ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਖਰਚੇ ਨੂੰ ਲੈ ਕੇ ਲਿਆ ਹੈ। ਵਧਦੀ ਮਹਿੰਗਾਈ ਅਤੇ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਗਠਿਤ ਕਮੇਟੀ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਚੋਣ ਖਰਚੇ ਦੀ ਸੀਮਾ ਵਧਾਈ ਗਈ ਹੈ।