ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 6 ਖਾਲੀ ਸੀਟਾਂ ‘ਤੇ ਚੋਣਾਂ ਕਰਵਾਉਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। 4 ਅਕਤੂਬਰ ਨੂੰ ਰਾਜ ਸਭਾ ਦੀਆਂ ਖਾਲੀ ਸੀਟਾਂ ‘ਤੇ ਚੋਣਾਂ ਹੋਣਗੀਆਂ।
ਇਨ੍ਹਾਂ ਪੰਜ ਰਾਜਾਂ ਵਿੱਚ ਤਾਮਿਲਨਾਡੂ ਦੀਆਂ ਦੋ ਅਤੇ ਪੱਛਮੀ ਬੰਗਾਲ, ਅਸਾਮ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੀ ਇੱਕ -ਇੱਕ ਸੀਟ ਸ਼ਾਮਿਲ ਹੈ। ਇਨ੍ਹਾਂ ਸੀਟਾਂ ਲਈ ਵੋਟਿੰਗ 4 ਅਕਤੂਬਰ ਨੂੰ ਹੋਣੀ ਹੈ। ਨਤੀਜੇ ਵੀ ਉਸੇ ਦਿਨ ਸ਼ਾਮ ਨੂੰ ਆਉਣਗੇ।
ਇਹ ਵੀ ਪੜ੍ਹੋ : ਦਿੱਲੀ ‘ਚ ਮਿਲੀ NC ਤ੍ਰਿਲੋਚਨ ਸਿੰਘ ਵਜ਼ੀਰ ਦੀ ਲਾਸ਼, ਕਤਲ ਸ਼ੱਕ, ਉਮਰ ਅਬਦੁੱਲਾ ਨੇ ਕਿਹਾ…
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਦੀ ਖਾਲੀ ਸੀਟ ‘ਤੇ ਉਸੇ ਤਰੀਕ ਨੂੰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਨਾਮਜ਼ਦਗੀਆਂ ਦੀ ਆਖਰੀ ਤਾਰੀਖ 22 ਸਤੰਬਰ ਹੋਵੇਗੀ। ਇਸ ਤੋਂ ਪਹਿਲਾਂ ਉਮੀਦਵਾਰਾਂ ਲਈ ਨਾਮਜ਼ਦਗੀ ਭਰਨੀ ਜ਼ਰੂਰੀ ਹੈ।