election commission bans cm mamata banerjee: ਪੱਛਮੀ ਬੰਗਾਲ ‘ਚ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਕੀਤਾ ਹੈ।ਚੋਣ ਕਮਿਸ਼ਨ ਨੇ ਬੰਗਾਲ ਦੀ ਸੀਐੱਮ ਮਮਤਾ ਬੈਨਜਰੀ ‘ਤੇ 24 ਘੰਟਿਆਂ ਦਾ ਬੈਨ ਲਗਾਇਆ ਹੈ।ਇਸ ਦੌਰਾਨ ਚੋਣ ਪ੍ਰਚਾਰ ਨਹੀਂ ਕਰ ਸਕੇਗੀ।ਚੋਣ ਕਮਿਸ਼ਨ ਵਲੋਂ ਕਿਹਾ ਗਿਆ ਹੈ ਕਿ 12 ਅਪ੍ਰੈਲ ਨੂੰ ਰਾਤ 8 ਵਜੇ ਤੋਂ 13 ਅਪ੍ਰੈਲ ਨੂੰ ਰਾਤ 8 ਵਜੇ ਤੱਕ ਮਮਤਾ ਬੈਨਰਜੀ ਕਿਸੇ ਵੀ ਤਰ੍ਹਾਂ ਨਾਲ ਕੈਪੇਨਿੰਗ ਨਹੀਂ ਸਕਦੀ ਹੈ।
ਦੱਸਿਆ ਗਿਆ ਹੈ ਕਿ ਆਚਾਰ ਸੰਹਿਤਾ ਦੌਰਾਨ ਮਮਤਾ ਬੈਨਰਜੀ ਦੇ ਵਿਵਾਦਿਤ ਬਿਆਨਾਂ ਦੇ ਚੱਲਦਿਆਂ ਚੋਣ ਕਮਿਸ਼ਨ ਨੇ ਅਜਿਹਾ ਫੈਸਲਾ ਲਿਆ ਹੈ।ਚੋਣ ਕਮਿਸ਼ਨ ਨੇ ਮਮਤਾ ਬੈਨਰਜੀ ਦੇ ਬਿਆਨਾਂ ਦੀ ਆਲੋਚਨਾ ਕੀਤੀ ਹੈ।ਚੋਣ ਕਮਿਸ਼ਨ ਦੇ ਇਸ ਫੈਸਲੇ ਨੂੰ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਲੋਂ ਗਲਤ ਦੱਸਿਆ ਗਿਆ।ਟੀਐੱਮਸੀ ਸੰਸਦ ਡੇਰੇਕ ਓ ਬ੍ਰਾਇਨ ਨੇ ਲਿਕਿਆ 12 ਅਪ੍ਰੈਲ ਲੋਕਤੰਤਰ ਲਈ ਕਾਲਾ ਦਿਨ ਹੈ।