ਭਾਰਤ ਵਿੱਚ ਅਗਲੇ ਸਾਲ ਪੰਜਾਬ ਸਣੇ ਉੱਤਰ ਪ੍ਰਦੇਸ਼, ਮਣੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਥੇ ਹੀ ਇੰਨਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।
ਪਰ ਚੋਣਾਂ ਦੀਆ ਤਿਆਰੀਆਂ ਕਰ ਰਹੀਆਂ ਸਿਆਸੀ ਪਾਰਟੀਆਂ ਨੂੰ ਇੱਕ ਝੱਟਕਾ ਲੱਗਿਆ ਹੈ। ਦਰਅਸਲ ਚੋਣ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਦੇ ਵਿੱਚ ਚੋਣਾਂ ਕਰਾਉਣ ਤੋਂ ਅਸਮਰੱਥਾ ਪ੍ਰਗਟਾਈ ਹੈ। ਚੋਣ ਕਮਿਸ਼ਨ ਨੂੰ ਡਰ ਹੈ ਕਿ ਉਹ ਅਗਲੇ ਸਾਲ ਇੰਨਾ ਸੂਬਿਆਂ ਦੇ ਵਿੱਚ ਚੋਣਾਂ ਨਹੀਂ ਕਰਵਾ ਸਕੇਗਾ ਕਿਉਂਕਿ ਉਸਦੀਆਂ EVM ਦਿੱਲੀ, ਕੇਰਲਾ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਪੱਛਮੀ ਬੰਗਾਲ ਵਿੱਚ ਹਨ ਕਮਿਸ਼ਨ ਨੇ ਇਸ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਫਾਜ਼ਿਲਕਾ ਸਮੇਤ 11 ਜ਼ਿਲ੍ਹਿਆਂ ‘ਚ ਹੁਣ ਤੱਕ ਬਾਰਸ਼ ਵਿੱਚ ਆਈ ਕਮੀ
ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿੱਚ ਛੇ ਰਾਜਾਂ ਵਿੱਚ ਫਸੇ ਈਵੀਐਮ ਦੀ ਮੁੜ ਵਰਤੋਂ ਦੀ ਇਜਾਜ਼ਤ ਲਈ ਪਟੀਸ਼ਨ ਦਾਇਰ ਕੀਤੀ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਅਸਾਮ, ਕੇਰਲਾ, ਦਿੱਲੀ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਈਵੀਐਮ ਉੱਥੇ ਹੀ ਹਨ। ਕਮਿਸ਼ਨ ਨੇ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਨੂੰ ਹਰ ਸੂਬੇ ਦੇ ਹਾਈ ਕੋਰਟ ਵਿੱਚ ਚੋਣ ਪਟੀਸ਼ਨਾਂ ਦਾਇਰ ਕਰਨ ਦੀ ਸਮਾਂ ਸੀਮਾ ਤੈਅ ਕਰਨੀ ਚਾਹੀਦੀ ਹੈ, ਤਾਂ ਜੋ ਈਵੀਐਮ ਨੂੰ ਅੱਗੇ ਵਰਤੋਂ ਲਈ ਫ੍ਰੀ ਕੀਤਾ ਜਾ ਸਕੇ। ਪਟੀਸ਼ਨ ‘ਤੇ ਅਗਲੇ ਹਫਤੇ ਸੁਣਵਾਈ ਕੀਤੀ ਜਾਵੇਗੀ।
ਇਹ ਵੀ ਦੇਖੋ : 25 ਹੋਰ ਵੱਧ ਕੇ 925 ਦਾ ਹੋਇਆ, ਸੁਆਣੀਆਂ ਨੇ ਜੰਮ ਕੇ ਕੱਢੀ ਮੋਦੀ ਖਿਲਾਫ ਭੜਾਸ