ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਣੇ ਚਾਰ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (10 ਮਾਰਚ) ਸ਼ਾਮ ਨੂੰ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਦਾ ਦੌਰਾ ਕਰਨਗੇ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਹੁਮਤ ਹਾਸਲ ਕੀਤਾ ਹੈ, ਜਦਕਿ ਮਨੀਪੁਰ ਅਤੇ ਗੋਆ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਜਸ਼ਨ ਮਨਾਇਆ ਜਾਵੇਗਾ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਣਗੇ।
ਭਾਰਤੀ ਜਨਤਾ ਪਾਰਟੀ (ਭਾਜਪਾ) ਸਿਆਸੀ ਤੌਰ ‘ਤੇ ਮਹੱਤਵਪੂਰਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਦੂਜੀ ਜਿੱਤ ਵੱਲ ਵਧ ਰਹੀ ਹੈ ਅਤੇ ਤਿੰਨ ਹੋਰ ਰਾਜਾਂ ਵਿੱਚ ਰੁਝਾਨਾਂ ਵਿੱਚ ਅੱਗੇ ਹੈ। ਦੇਸ਼ ਦੇ ਪੰਜ ਰਾਜਾਂ ਵਿੱਚ ਫਰਵਰੀ ਅਤੇ ਮਾਰਚ ਵਿੱਚ ਵੋਟਾਂ ਪਈਆਂ ਸਨ। ਕੇਂਦਰ ਵਿੱਚ ਸੱਤਾਧਾਰੀ ਪਾਰਟੀ ਭਾਜਪਾ ਦਿਨ ਦੇ ਅੰਤ ਤੱਕ ਇਨ੍ਹਾਂ ਵਿੱਚੋਂ ਚਾਰ ਰਾਜਾਂ ਵਿੱਚ ਜਿੱਤ ਹਾਸਲ ਕਰ ਸਕਦੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਉੱਤਰਾਖੰਡ, ਮਨੀਪੁਰ ਅਤੇ ਗੋਆ ‘ਚ ਭਾਜਪਾ ਅੱਗੇ ਹੈ। ਸਾਰੀਆਂ ਨਜ਼ਰਾਂ ਸਿਆਸੀ ਤੌਰ ‘ਤੇ ਮਹੱਤਵਪੂਰਨ ਉੱਤਰ ਪ੍ਰਦੇਸ਼ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲਗਾਤਾਰ ਦੂਜੀ ਵਾਰ ਸੱਤਾ ‘ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: