46 ਸਾਲ ਪਹਿਲਾਂ ਅੱਜ ਦੇ ਦਿਨ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਐਮਰਜੈਂਸੀ ਨੂੰ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਦਿਨਾਂ ਵਜੋਂ ਯਾਦ ਕੀਤਾ ਜਾਂਦਾ ਹੈ।
ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਨ ਦੀ 46 ਵੀਂ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਸਖ਼ਤ ਹਮਲਾ ਬੋਲਦਿਆਂ ਕਿਹਾ ਹੈ ਕਿ ਉਸ ਸਮੇਂ ਦੀ ਕਾਂਗਰਸ ਦੀ ਇੰਦਰਾ ਗਾਂਧੀ ਸਰਕਾਰ ਨੇ ਨਾ ਸਿਰਫ ਸਾਡੀਆਂ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਕੁਚਲਿਆ ਸੀ, ਬਲਕਿ ਸਾਡੇ ਮਹਾਂਪੁਰਸ਼ਾਂ ਦੀ ਇਤਿਹਾਸਕ ਵਿਰਾਸਤ ਨੂੰ ਵੀ ਹਨੇਰੇ ਵਿੱਚ ਰੱਖਿਆ ਸੀ। ਐਮਰਜੈਂਸੀ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮਹਾਨ ਸ਼ਖਸੀਅਤਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਅਤੇ ਲੋਕਤੰਤਰ ਦੀ ਰੱਖਿਆ ਕੀਤੀ ਸੀ।
ਪੀਐਮ ਮੋਦੀ ਨੇ ਟਵੀਟ ਕੀਤਾ, “ਇਸ ਤਰ੍ਹਾਂ ਕਾਂਗਰਸ ਨੇ ਸਾਡੇ ਲੋਕਤੰਤਰੀ ਸਿਧਾਂਤਾਂ ਨੂੰ ਕੁਚਲਿਆ। ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਅਤੇ ਭਾਰਤੀ ਲੋਕਤੰਤਰ ਦੀ ਰੱਖਿਆ ਕੀਤੀ।”
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ਦੌਰਾਨ 51,667 ਨਵੇਂ ਮਾਮਲੇ ਆਏ ਸਾਹਮਣੇ ਤੇ 1329 ਮੌਤਾਂ
ਪ੍ਰਧਾਨਮੰਤਰੀ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “#DarkDaysOfEmergency ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 1975 ਤੋਂ 1977 ਦੇ ਸਮੇਂ ਵਿੱਚ ਸੰਸਥਾਵਾਂ ਦਾ ਵਿਧੀਵਤ ਵਿਨਾਸ਼ ਦੇਖਣ ਨੂੰ ਮਿਲਿਆ … ਆਓ ਭਾਰਤ ਦੀ ਲੋਕਤੰਤਰੀ ਭਾਵਨਾ ਨੂੰ ਮਜਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਸੰਕਲਪ ਕਰੀਏ ਅਤੇ ਅੱਗੇ ਵੱਧਦੇ ਰਹੀਏ। ਸਾਡੇ ਸੰਵਿਧਾਨ ਵਿੱਚ ਦਰਜ ਕਦਰਾਂ ਕੀਮਤਾਂ ਅਨੁਸਾਰ ਖਰਾ ਉੱਤਰੀਏ।” ਦੇਸ਼ ਵਿੱਚ ਐਮਰਜੈਂਸੀ 25 ਜੂਨ 1975 ਤੋਂ 21 ਮਾਰਚ 1977 ਤੱਕ 21 ਮਹੀਨਿਆਂ ਲਈ ਲਾਗੂ ਰਹੀ ਸੀ। ਇੰਦਰਾ ਗਾਂਧੀ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਸੀ।
ਇਹ ਵੀ ਦੇਖੋ : ਇਸ ਗੁਰਸਿੱਖ ਨੇ ਬਣਾ ਦਿੱਤਾ ਲਾਜਵਾਬ ਫਾਰਮ ਹਾਊਸ, ਵੱਡੇ-ਵੱਡੇ ਮੰਤਰੀਆਂ ਨੂੰ ਵੀ ਪਾਉਂਦਾ ਮਾਤ