Encounter between militants and security forces : ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਚੱਲ ਰਹੀ ਹੈ। ਜਿਸ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਇਸ ਤੋਂ ਪਹਿਲਾਂ ਸ਼ੋਪੀਆਂ ਜ਼ਿਲੇ ਵਿੱਚ 6 ਮਈ ਨੂੰ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸਨ। ਇਸ ਸਮੇਂ ਦੌਰਾਨ ਇੱਕ ਅੱਤਵਾਦੀ ਨੇ ਆਤਮ ਸਮਰਪਣ ਵੀ ਕਰ ਦਿੱਤਾ ਸੀ।
ਅਨੰਤਨਾਗ ਮੁਕਾਬਲੇ ਬਾਰੇ ਆਈਜੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰਨ ਵਿੱਚ ਸਫ਼ਲਤਾ ਮਿਲੀ ਹੈ। ਦੱਸ ਦੇਈਏ ਕਿ ਜ਼ਿਲੇ ਦੇ ਕੋਕਰਨਾਗ ਖੇਤਰ ਵਿੱਚ ਅੱਤਵਾਦੀ ਗਤੀਵਿਧੀ ਦੀ ਖ਼ਬਰ ਮਿਲੀ ਸੀ।
ਇਸ ਦੇ ਅਧਾਰ ‘ਤੇ, ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਘੇਰਾਬੰਦੀ ਨੂੰ ਸਖਤ ਹੁੰਦਿਆਂ ਵੇਖ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲ ਲਿਆ ਅਤੇ ਤਿੰਨ ਅੱਤਵਾਦੀਆਂ ਨੂੰ ਮਾਰਨ ਵਿੱਚ ਸਫਲ ਹੋ ਗਏ। ਫਿਲਹਾਲ ਆਪ੍ਰੇਸ਼ਨ ਜਾਰੀ ਹੈ।
ਇਹ ਵੀ ਦੇਖੋ : ਬਾਬਾ ਰਾਮ ਦੇਵ ਦੀ ਆਈ ਸ਼ਾਮਤ, ਇਸ ਡਾਕਟਰ ਨੇ ਪੰਜਾਬ ਪੁਲਿਸ ਨੂੰ ਲਾਈ ਸ਼ਿਕਾਇਤ, ਹੋ ਸਕਦਾ ਪਰਚਾ