Ex-Bihar CM Lalu Prasad Yadav: ਨਵੀਂ ਦਿੱਲੀ: ਦੋ ਵਾਰ ਦੇ ਮੁੱਖ ਮੰਤਰੀ ਤੇ ਚਾਰਾ ਘੁਟਾਲੇ ਵਿੱਚ ਸਜ਼ਾ ਕੱਟ ਰਹੇ ਲਾਲੂ ਪ੍ਰਸਾਦ ਯਾਦਵ ਨੂੰ ਦੇਰ ਰਾਤ ਦਿੱਲੀ ਦੇ ਏਮਜ਼ ਦੇ ਕਾਰਡਿਓ ਨਿਊਰੋ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ । ਏਮਜ਼ ਦੇ ਡਾਕਟਰਾਂ ਦੀ ਇੱਕ ਟੀਮ ਬਣਾਈ ਗਈ ਹੈ ਜੋ ਉਨ੍ਹਾਂ ਦਾ ਇਲਾਜ ਕਰ ਰਹੀ ਹੈ । ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ਼ਨੀਵਾਰ ਰਾਤ ਨੂੰ ਰਾਂਚੀ ਦੇ ਰਿਮਸ ਹਸਪਤਾਲ ਤੋਂ ਦਿੱਲੀ ਏਅਰ ਐਂਬੂਲੈਂਸ ਲਿਆਂਦਾ ਗਿਆ ਹੈ ।
ਲਾਲੂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ, ਉਨ੍ਹਾਂ ਦੇ ਫੇਫੜਿਆਂ ਵਿੱਚ ਪਾਣੀ ਭਰਨ ਦੀ ਗੱਲ ਸਾਹਮਣੇ ਆ ਰਹੀ ਹੈ । ਰਿਮਜ਼ ਦੇ ਡਾਕਟਰਾਂ ਨੇ ਲਾਲੂ ਯਾਦਵ ਨੂੰ ਨਿਮੋਨੀਆ ਹੋਣ ਦੀ ਪੁਸ਼ਟੀ ਕੀਤੀ ਹੈ । ਕਿਡਨੀ ਸਿਰਫ 25 ਪ੍ਰਤੀਸ਼ਤ ਹੀ ਕੰਮ ਕਰ ਰਹੀ ਹੈ। ਜਦੋਂ ਰਿਮਜ਼ ਦੇ ਡਾਕਟਰਾਂ ਦੀ ਟੀਮ ਨੇ ਲਾਲੂ ਯਾਦਵ ਨੂੰ ਏਮਜ਼ ਭੇਜਣ ਦਾ ਫੈਸਲਾ ਲਿਆ ਤਾਂ ਹਸਪਤਾਲ ਵਿੱਚ ਰਿਸ਼ਤੇਦਾਰਾਂ ਅਤੇ ਪਾਰਟੀ ਨੇਤਾਵਾਂ ਦੀ ਭਾਰੀ ਭੀੜ ਲੱਗ ਗਈ ।
ਚਾਰਾ ਘੁਟਾਲੇ ਵਿੱਚ ਜੇਲ੍ਹ ਭੇਜੇ ਜਾਣ ਤੋਂ ਬਾਅਦ ਲਾਲੂ ਯਾਦਵ ਰਾਂਚੀ ਦੇ ਰਿਮਜ਼ ਵਿੱਚ ਕਰੀਬ ਢਾਈ ਸਾਲਾਂ ਤੋਂ ਆਪਣਾ ਇਲਾਜ ਕਰਵਾ ਰਹੇ ਸੀ। 23 ਦਸੰਬਰ 2017 ਨੂੰ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ । ਪਰ ਸਜ਼ਾ ਦੌਰਾਨ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ 6 ਸਤੰਬਰ 2018 ਨੂੰ ਰਾਂਚੀ ਦੇ ਰਿਮਜ਼ ਵਿੱਚ ਸ਼ਿਫਟ ਕੀਤਾ ਗਿਆ ਸੀ। ਉਦੋਂ ਤੋਂ ਹੀ ਲਗਾਤਾਰ ਰਿਮਜ਼ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਦੱਸ ਦੇਈਏ ਕਿ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ। ਲਾਲੂ ਦੀ ਸਿਹਤ ਵਿਗੜਨ ਤੋਂ ਬਾਅਦ ਪਾਰਟੀ ਅਤੇ ਪਰਿਵਾਰਕ ਮੈਂਬਰ ਲਗਾਤਾਰ ਉਨ੍ਹਾਂ ਨੂੰ ਮਿਲਣ ਲਈ ਰਾਂਚੀ ਦੇ ਰਿਮਜ਼ ਹਸਪਤਾਲ ਪਹੁੰਚ ਰਹੇ ਸਨ। ਸ਼ੁੱਕਰਵਾਰ ਦੁਪਹਿਰ ਲਾਲੂ ਯਾਦਵ ਦੀ ਵੱਡੀ ਬੇਟੀ ਮੀਸਾ ਭਾਰਤੀ ਆਪਣੇ ਪਿਤਾ ਨੂੰ ਮਿਲਣ ਰਾਂਚੀ ਪਹੁੰਚੀ ।
ਇਹ ਵੀ ਦੇਖੋ: ਬਿਨਾਂ ਡਰਾਈਵਰ ਤੋਂ ਇਹ ਟਰੈਕਟਰ ਜਾਵੇਗਾ ਦਿੱਲੀ ! ਪਿੰਡਾਂ ਦੇ ਮੁੰਡਿਆਂ ਨੇ ਕਰਤੀ ਕਮਾਲ USA ਤੱਕ ਨੇ ਚਰਚੇ