Fake id created on facebook : ਖੇਤੀ ਕਾਨੂੰਨ ਖਿਲਾਫ ਕਿਸਾਨਾ ਦਾ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੇ ਨਾਮ ਤੋਂ ਫੇਸਬੁੱਕ ‘ਤੇ ਫਰਜੀ ਆਈਡੀ ਬਣਾਕੇ ਉਸ ‘ਤੇ ਅਸ਼ਲੀਲ ਫੋਟੋਆਂ ਨੂੰ ਪੋਸਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਕੌਸ਼ਾਂਬੀ ਥਾਣੇ ਵਿੱਚ ਸ਼ਿਕਾਇਤ ਦਰਜ ਕਾਰਵਾਈ ਗਈ ਹੈ। ਪੁਲਿਸ ਕੇਸ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਖੁਦ ਰਾਕੇਸ਼ ਟਿਕੈਤ ਵੀ ਅੰਦੋਲਨ ਨੂੰ ਜ਼ਬਰਦਸਤੀ ਬੰਦ ਕਰਵਾਣ ਲਈ ਚੱਲ ਰਹੀ ਸਾਜਿਸ਼ ‘ਤੇ ਬਿਆਨ ਦੇ ਚੁੱਕੇ ਨੇ। ਹੁਣ ਇੱਥੇ ਵੀ ਇਹ ਸਵਾਲ ਹੈ ਕੇ ਕੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਤਹਿਤ ਇਹ ਫਰਜੀ ਫੇਸਬੁੱਕ ID ਬਣਾ ਅਸ਼ਲੀਲ ਫੋਟੋਆਂ ਪੋਸਟ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਹਰਿਆਣੇ ਦੀ ਜੀਂਦ ਵਿੱਚ ਕਿਸਾਨਾਂ ਨਾਲ ਮਹਾਪੰਚਾਇਤ ਕੀਤੀ।
ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣਗੇ ਨਹੀਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਕਾਨੂੰਨ ਵਾਪਿਸ ਨਹੀਂ ਲਏ ਗਏ ਤਾ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਮੁਸ਼ਕਿਲ ਹੋਵੇਗਾ। ਇਸਦੇ ਨਾਲ ਹੀ ਪਿੱਛਲੇ ਹਫਤੇ ਪ੍ਰਸ਼ਾਸਨ ਦੁਆਰਾ ਪ੍ਰਦਰਸ਼ਨ ਵਾਲੀ ਥਾਂ ਨੂੰ ਖ਼ਾਲੀ ਕਰਨ ਵਾਲੀ ਗੱਲ ਤੋਂ ਬਾਅਦ ਰਾਕੇਸ਼ ਟਿਕੈਤ ਕੈਮਰੇ ਸਾਮਣੇ ਭਾਵੁਕ ਹੋ ਗਏ ਸਨ। ਜਿਸਤੋ ਬਾਅਦ ਅੰਦੋਲਨ ਨੇ ਇੱਕ ਵੱਖਰੀ ਰਫ਼ਤਾਰ ਹਾਸਿਲ ਕੀਤੀ ਹੈ। ਦਿੱਲੀ ਅਤੇ ਉੱਤਰ ਪ੍ਰਦੇਸ਼ ਦਰਮਿਆਨ ਗਾਜੀਪੁਰ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਕਈ ਰਾਜਾਂ ਤੋਂ ਅੰਦੋਲਨ ‘ਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਕੂਚ ਕਰ ਰਹੇ ਹਨ।